ਦਿੱਲੀ ਤੋਂ ਕਾਰਾਂ ਚੋਰੀ ਕਰ ਪੰਜਾਬ ਵਿੱਚ ਕਰਦੇ ਸੀ Sale, ਲੁਧਿਆਣਾ ਪੁਲਿਸ ਨੇ ਫੜੇ ਸ਼ਾਤਿਰ
ਵੀਓਪੀ ਬਿਊਰੋ – ਮਹਿੰਗਾਈ ਦੇ ਇਸ ਜ਼ਮਾਨੇ ਵਿੱਚ ਇੱਕ ਤਾਂ ਪਹਿਲਾਂ ਹੀ ਮੁਸ਼ਕਲ ਨਾਲ ਇਮਾਨਦਾਰ ਬੰਦੇ ਦਾ ਤੋਰੀ-ਫੁਲਕਾ ਤੁਰਦਾ ਹੈ, ਉੱਪਰੋ ਕਈ ਵਾਰ ਸ਼ਰਾਰਤੀ ਅਨਸਰ ਉਨ੍ਹਾਂ ਦੇ ਨੱਕ ਵਿੱਚ ਦਮ ਕਰ ਦਿੰਦੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ, ਜਿੱਥੇ ਸੁਰੱਖਿਆ ਦੇ ਲਿਹਾਜ਼ ਨਾਲ ਸਭ ਤੋਂ ਵੱਧ ਸੇਫ ਹੋਣੀ ਚਾਹੀਦੀ ਹੈ ਪਰ ਉੱਥੇ ਹੀ ਚੋਰੀ ਤੇ ਅਪਰਾਧ ਵਧ ਦੇਖਣ ਨੂੰ ਮਿਲਦਾ ਹੈ। ਪੰਜਾਬ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਦਿੱਲੀ ਤੋਂ ਵਾਹਨ ਚੋਰੀ ਕਰ ਕੇ ਪੰਜਾਬ ਵਿੱਚ ਵੇਚਦਾ ਸੀ।
ਲੁਧਿਆਣਾ ਵਿੱਚ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਤੋਂ ਇਸ ਵੇਲੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਅਪਰਾਧੀਆਂ ਨੇ ਕਾਰਾਂ ਕਿਵੇਂ ਚੋਰੀ ਕੀਤੀਆਂ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਕਿਵੇਂ ਵੇਚਿਆ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਦੋਸ਼ੀਆਂ ਦੀ ਪਛਾਣ ਮੋਗਾ ਦੇ ਰਹਿਣ ਵਾਲੇ ਰਾਜੇਸ਼ ਅਤੇ ਟਿੱਬਾ ਰੋਡ ਦੇ ਰਹਿਣ ਵਾਲੇ ਹਰਚਰਨ ਸਿੰਘ ਵਜੋਂ ਹੋਈ ਹੈ। ਰਾਜੇਸ਼ ਫਾਰਚੂਨਰ ਕਾਰ ਚਲਾ ਰਿਹਾ ਸੀ ਅਤੇ ਹਰਚਰਨ ਬ੍ਰੇਜ਼ਾ ਕਾਰ ਚਲਾ ਰਿਹਾ ਸੀ। ਪੁਲਿਸ ਦੋਵਾਂ ਦੋਸ਼ੀਆਂ ਦੇ ਪੁਲਿਸ ਰਿਕਾਰਡ ਦੀ ਜਾਂਚ ਕਰ ਰਹੀ ਹੈ।
ਪੁਲਿਸ ਅੱਗੇ ਦੀ ਜਾਂਚ ਵਿੱਚ ਇਹ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪਹਿਲਾਂ ਇਨ੍ਹਾਂ ਨੇ ਪਹਿਲਾਂ ਕਿੰਨੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।
ਮਹਿੰਗਾਈ ਦੇ ਇਸ ਜ਼ਮਾਨੇ ਵਿੱਚ ਇੱਕ ਤਾਂ ਪਹਿਲਾਂ ਹੀ ਮੁਸ਼ਕਲ ਨਾਲ ਇਮਾਨਦਾਰ ਬੰਦੇ ਦਾ ਤੋਰੀ-ਫੁਲਕਾ ਤੁਰਦਾ ਹੈ, ਉੱਪਰੋ ਕਈ ਵਾਰ ਸ਼ਰਾਰਤੀ ਅਨਸਰ ਉਨ੍ਹਾਂ ਦੇ ਨੱਕ ਵਿੱਚ ਦਮ ਕਰ ਦਿੰਦੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ, ਜਿੱਥੇ ਸੁਰੱਖਿਆ ਦੇ ਲਿਹਾਜ਼ ਨਾਲ ਸਭ ਤੋਂ ਵੱਧ ਸੇਫ ਹੋਣੀ ਚਾਹੀਦੀ ਹੈ ਪਰ ਉੱਥੇ ਹੀ ਚੋਰੀ ਤੇ ਅਪਰਾਧ ਵਧ ਦੇਖਣ ਨੂੰ ਮਿਲਦਾ ਹੈ। ਪੰਜਾਬ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਦਿੱਲੀ ਤੋਂ ਵਾਹਨ ਚੋਰੀ ਕਰ ਕੇ ਪੰਜਾਬ ਵਿੱਚ ਵੇਚਦਾ ਸੀ।