ਅਮਰੀਕਾ ‘ਚ ਬੇਅਦਬੀ… ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅੱਗੇ ਪਾਇਆ ਗਿੱਧਾ-ਭੰਗੜਾ

ਅਮਰੀਕਾ ‘ਚ ਬੇਅਦਬੀ… ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅੱਗੇ ਪਾਇਆ ਗਿੱਧਾ-ਭੰਗੜਾ

 

ਵੀਓਪੀ ਬਿਊਰੋ – ਅਮਰੀਕਾ ‘ਚ ਇੱਕ ਗੁਰਦੁਆਰਾ ਸਾਹਿਬ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗੁਰੂ ਘਰ ਵਿੱਚ ਸਮਾਗਮ ਕਰਵਾਇਆ ਗਿਆ ਅਤੇ ਸਟੇਜ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਬੈਕਗਰਾਊਂਡ ‘ਚ ਲਾ ਕੇ ਕਈ ਕੁੜੀਆਂ ਨੇ ਗਿੱਧਾ-ਭੰਗੜਾ ਪਾਇਆ। ਇਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਵਿੱਚ ਰੋਸ ਹੈ

ਸਤਿਕਾਰ ਕਮੇਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵੱਲੋਂ ਅਮਰੀਕਾ ਦੇ ਇੱਕ ਗੁਰਦੁਆਰੇ ਵਿੱਚ ਗੁਰੂ ਘਰ ਦੀ ਬੇਅਦਬੀ ਤੇ ਹੁੱਲੜਬਾਜ਼ੀ ਦੇ ਮਾਮਲੇ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਪੇਸ਼ ਕੀਤਾ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਭਾਈ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਕਮੇਟੀ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵਿਸਤ੍ਰਿਤ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਅਮਰੀਕਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਹੋਈ ਘਟਨਾ ਦੀ ਪੂਰੀ ਜਾਂਚ ਦੀ ਮੰਗ ਕੀਤੀ ਗਈ ਹੈ।

ਭਾਈ ਬਲਬੀਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ, ਜੋ ਪਿਛਲੇ ਸਵਾ ਚਾਰ ਸਾਲਾਂ ਤੋਂ ਸੇਵਾ ਕਰ ਰਹੇ ਹਨ, ਉਨ੍ਹਾਂ ਨਾਲ ਉਥੇ ਕੁਝ ਅਫ਼ਸਰਾਂ ਵੱਲੋਂ ਬਦਸਲੂਕੀ ਕੀਤੀ ਗਈ। ਉਨ੍ਹਾਂ ਉੱਤੇ ਦਬਾਅ ਬਣਾਇਆ ਗਿਆ ਕਿ ਉਹ ਗੁਰੂ ਘਰ ਛੱਡ ਦਿਣ, ਨਹੀਂ ਤਾਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ। ਸਤਿਕਾਰ ਕਮੇਟੀ ਨੇ ਕਿਹਾ ਕਿ ਇਹ ਵਿਵਹਾਰ ਪੂਰੀ ਤਰ੍ਹਾਂ ਸਿੱਖ ਮਰਯਾਦਾ ਦੇ ਖਿਲਾਫ਼ ਹੈ। ਕਮੇਟੀ ਵੱਲੋਂ ਆਰੋਪ ਲਾਇਆ ਗਿਆ ਕਿ ਉਥੇ ਕੁਝ ਸ਼ਰਾਰਤੀ ਤੱਤਾਂ ਨੇ ਗੁਰੂ ਦੇ ਨਿਸ਼ਾਨਾਂ ਦੀ ਬੇਅਦਬੀ ਕੀਤੀ ਅਤੇ ਗੁਰੂ ਘਰ ਦੇ ਅੰਦਰ ਹੀ ਹੁੱਲੜਬਾਜ਼ੀ ਕਰਦਿਆਂ ਮਾਹੌਲ ਵਿਗਾੜਿਆ। ਇਸ ਤੋਂ ਇਲਾਵਾ, ਇੱਕ ਹੋਰ ਘਟਨਾ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਰਿਮੰਦਰ ਸਾਹਿਬ ਦੇ ਮਾਡਲ ਅੱਗੇ ਭੰਗੜਾ ਪਾਇਆ ਜਾ ਰਿਹਾ ਹੈ।

ਕਮੇਟੀ ਦੇ ਅਨੁਸਾਰ ਇਹ ਕੰਮ ਸਿੱਖ ਕੌਮ ਦੇ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ। ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਪਹਿਲਾਂ ਹੀ ਅਮਰੀਕਾ ਵਿੱਚ ਇੱਕ ਸਤ ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ।

error: Content is protected !!