ਰਾਜਾ ਵੜਿੰਗ ਦਾ ਇਲਾਜ ਕਰਵਾਉਣ ਉਸ ਦੇ ਘਰਦੇ : ਚੀਮਾ

ਰਾਜਾ ਵੜਿੰਗ ਦਾ ਇਲਾਜ ਕਰਵਾਉਣ ਉਸ ਦੇ ਘਰਦੇ : ਚੀਮਾ

ਸੰਗਰੂਰ (ਵੀਓਪੀ ਬਿਊਰੋ) ਸੰਗਰੂਰ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਆਸੀ ਵਿਰੋਧੀਆਂ ‘ਤੇ ਖੂਬ ਤੰਜ ਕੱਸੇ। ਉਨ੍ਹਾਂ ਨੇ ਇਸ ਦੌਰਾਨ ਤਰਨਤਾਰਨ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਵੀ ਜ਼ਿਕਰ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਵੱਡੀ ਜਿੱਤ ਪਾਈ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਵੀ ਤੰਜ ਕੱਸਿਆ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੇਫਜ਼ੂਲ ਬਿਆਨਾਂ ਨਾਲ ਆਪਣੀ ਬੁੱਧੀ ਦੇ ਦੀਵਾਲੀਆਪਨ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਨਹੀਂ ਜਾਣਦੇ ਕਿ ਉਹ ਕੀ ਕਹਿ ਰਹੇ ਹਨ, ਉਨ੍ਹਾਂ ਦੇ ਪਰਿਵਾਰਕ ਨੂੰ ਰਾਜਾ ਵੜਿੰਗ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦਾ ਪ੍ਰਧਾਨ ਹੀ ਇਸ ਤਰ੍ਹਾਂ ਦੇ ਬਿਆਨ ਦੇਵੇ ਤਾਂ ਤੁਸੀ ਆਪ ਹੀ ਅੰਦਾਜ਼ਾ ਲਗਾ ਸਕਦੇ ਹੋ ਕਿ ਪਾਰਟੀ ਤੇ ਇਨ੍ਹਾਂ ਆਗੂਆਂ ਦੀ ਮਾਨਸਿਕਤਾ ਕੀ ਹੈ।

error: Content is protected !!