ਚੰਡੀਗੜ੍ਹ, ਯੂਨੀਵਰਸਿਟੀ ਤੇ ਪਾਣੀ ਪੰਜਾਬ ਦਾ, ਹੋਰ ਐਵੀਂ ਹੱਕ ਜਤਾਈ ਜਾਂਦੇ: CM

ਚੰਡੀਗੜ੍ਹ, ਯੂਨੀਵਰਸਿਟੀ ਤੇ ਪਾਣੀ ਪੰਜਾਬ ਦਾ, ਹੋਰ ਐਵੀਂ ਹੱਕ ਜਤਾਈ ਜਾਂਦੇ: CM

ਦਿੱਲੀ (ਵੀਓਪੀ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਹਰਿਆਣਾ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਣੇ ਕੇਂਦਰ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਹਨ। ਦਰਅਸਲ ਦਿੱਲੀ ਵਿੱਚ ਨੌਰਥ ਜੋਨ ਕੌਂਸਲਿੰਗ ਦੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹੱਕਾਂ ‘ਤੇ ਖੁੱਲ ਕੇ ਗੱਲ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਆਪਣੇ ਕਈ ਅਹਿਮ ਮੁੱਦੇ ਨੇ ਪਰ ਗੁਆਂਢੀ ਸੂਬੇ ਉਹਨਾਂ ਵਿੱਚ ਜਾਣ ਬੁਝ ਕੇ ਦਖਲਅੰਦਾਜ਼ੀ ਕਰ ਰਹੇ ਹਨ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਪਾਣੀ ਦਾ ਹੈ। ਹਰਿਆਣਾ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਹਮੇਸ਼ਾ ਉਹਨਾਂ ਦੇ ਪਾਣੀ ‘ਤੇ ਆਪਣੇ ਦਾਅਵੇ ਕਰਦੇ ਰਹੇ ਨੇ। ਉਹਨਾਂ ਨੇ ਕਿਹਾ ਕਿ ਪਾਣੀ ਉੱਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਇਸ ਤੋਂ ਇਲਾਵਾ ਉਹਨਾਂ ਨੇ ਐਸਵਾਈਐਲ ਨਹਿਰ, ਪੰਜਾਬ ਯੂਨੀਵਰਸਿਟੀ ਅਤੇ ਪ੍ਰਦੂਸ਼ਣ ਨੂੰ ਲੈ ਕੇ ਵੀ ਕੇਂਦਰ ਅਤੇ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਕੋਲ ਆਪਣੀ ਏ ਪਲੱਸ ਯੂਨੀਵਰਸਿਟੀ ਹੈ ਪਰ ਫਿਰ ਵੀ ਪੰਜਾਬ ਦੀ ਯੂਨੀਵਰਸਿਟੀ ਉੱਤੇ ਹੱਕ ਜਤਾ ਰਹੀ ਹੈ। ਚੰਡੀਗੜ੍ਹ ਪੰਜਾਬ ਦਾ ਹੈ ਪੰਜਾਬ ਦੇ ਪਿੰਡਾਂ ਨੂੰ ਢਾਹ ਕੇ ਬਣਿਆ ਹੈ ਪਰ ਚੰਡੀਗੜ੍ਹ ਉੱਤੇ ਹਰਿਆਣਾ ਹਿਮਾਚਲ ਪ੍ਰਦੇਸ਼ ਆਪਣਾ ਹੱਕ ਜਤਾ ਰਹੇ ਨੇ ਜੋ ਕਿ ਸਰਾਸਰ ਗਲਤ ਹੈ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੀਆਂ ਹੱਕੀ ਮੰਗਾਂ ਉੱਤੇ ਧਿਆਨ ਦੇਣਾ ਚਾਹੀਦਾ ਹੈ।

error: Content is protected !!