ਜਾਤੀ ਸੂਚਕ ਟਿੱਪਣੀ ਤੋਂ ਬਾਅਦ SC ਕਮਿਸ਼ਨ ਨੇ ਕਾਰਵਾਈ ਕੀਤੀ ਤਾਂ MP ਰਾਜਾ ਵੜਿੰਗ ਜਾ ਪਹੁੰਚਿਆ ਹਾਈ ਕੋਰਟ, ਕਿਹਾ- ਰੋਕੋ ਇਹ ਸਭ
ਵੀਓਪੀ ਬਿਊਰੋ – ਆਪਣੀਆਂ ਬੇਤੁਕੀਆਂ ਬਿਆਨਬਾਜ਼ੀਆਂ ਦੇ ਕਾਰਨ ਚਰਚਾ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਆਪਣੇ ਗਲ਼ ਪਏ ਸਿਆਪਿਆਂ ਤੋਂ ਪਰੇਸ਼ਾਨ ਹੋ ਗਏ ਹਨ। ਐੱਸ ਸੀ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਡਰੇ MP ਰਾਜਾ ਵੜਿੰਗ ਹੁਣ ਪੰਜਾਬ- ਹਰਿਆਣਾ ਹਾਈ ਕੋਰਟ ਜਾ ਪਹੁੰਚੇ ਹਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸ.ਸੀ. ਕਮਿਸ਼ਨ ਵਲੋਂ ਸ਼ੁਰੂ ਕੀਤੀ ਕਾਰਵਾਈ ਨੂੰ ਰੋਕਣ ਦੀ ਅਪੀਲ ਕੀਤੀ ਹੈ।
ਰਾਜਾ ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਬੂਟਾ ਸਿੰਘ ਬਾਰੇ ਬਿਆਨ ਦਿੱਤਾ ਸੀ, ਜਿਸ ‘ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਵੜਿੰਗ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ਼.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ, ਇਸ ਲਈ ਕਮਿਸ਼ਨ ਲਈ ਸਮਾਨਾਂਤਰ ਕਾਰਵਾਈ ਕਰਨਾ ਉਚਿਤ ਨਹੀਂ ਹੈ।


