ਨਵੰਬਰ ਜਾਂਦੇ-ਜਾਂਦੇ ਵਧਣ ਲੱਗਾ ਠੰਢ ਦਾ ਪ੍ਰਕੋਪ, ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਜਲੰਧਰ (ਵੀਓਪੀ ਬਿਊਰੋ) ਨਵੰਬਰ ਆਪਣੇ ਆਖਰੀ ਪੜਾਅ ‘ਤੇ ਹੈ ਅਤੇ ਇਸ ਦੌਰਾਨ ਠੰਢ ਦਾ ਪ੍ਰਕੋਪ ਹੋਰ ਵੱਧ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਵੇਰੇ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਸਾਵਧਾਨੀ ਵਰਤਣ ਤੇ ਧੁੰਦ ਦੌਰਾਨ ਹੌਲੀ-ਹੌਲੀ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ। ਠੰਢੀਆਂ ਹਵਾਵਾਂ ਸਵੇਰੇ ਤੇ ਸ਼ਾਮ ਨੂੰ ਠੰਢ ਵਧਾ ਦੇਣਗੀਆਂ।
ਪੰਜਾਬ ‘ਚ ਅਗਲੇ ਚਾਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਘੱਟ ਜਾਵੇਗਾ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਅਗਲੇ ਹਫ਼ਤੇ ਤੱਕ ਕੋਈ ਮੀਂਹ ਦੀ ਚੇਤਾਵਨੀ ਨਹੀਂ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 27.9 ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, 27 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ।
ਇਸ ਹਫ਼ਤੇ, ਸੂਬੇ ਵਿਚ ਦਿਨ ਦਾ ਤਾਪਮਾਨ ਜ਼ਿਆਦਾਤਰ ਆਮ ਜਾਂ ਥੋੜ੍ਹਾ ਘੱਟ ਰਹੇਗਾ। ਇਸ ਸਮੇਂ ਦੌਰਾਨ, ਸੂਬੇ ਦੇ ਉੱਤਰ-ਪੱਛਮੀ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ, ਵਿੱਚ ਰਾਤ ਦਾ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਰਹੇਗਾ। ਬਾਕੀ ਜ਼ਿਲ੍ਹਿਆਂ ਵਿਚ, ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਰਹੇਗਾ। ਜ਼ਿਆਦਾਤਰ ਖੇਤਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹੇਗਾ।


