ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧੀਆਂ, ਕੇਸ ‘ਚ ਜੋੜੀ ਨਵੀਂ ਧਾਰਾ
ਵੀਓਪੀ ਬਿਊਰੋ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਟ ਮੰਤਰੀ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਗਿਰਫਤਾਰ ਕੀਤਾ ਹੋਇਆ ਹੈ। ਫਿਲਹਾਲ ਕਈ ਮਹੀਨਿਆਂ ਦੀ ਗ੍ਰਿਫਤਾਰੀ ਤੋਂ ਬਾਅਦ ਵੀ ਬਿਕਰਮ ਸਿੰਘ ਮਜੀਠੀਆ ਦੀ ਮੁਸ਼ਕਿਲ ਹੱਲ ਹੋਣ ਦਾ ਨਾਂ ਨਹੀਂ ਲੈ ਰਹੀ ਹੈ।
ਬੀਤੇ ਦਿਨੀ ਤਾਂ ਬਿਨਾਂ ਨਾਂ ਲਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ਼ਾਰਾ ਕਰ ਦਿੱਤਾ ਸੀ ਕਿ ਕਈ ਲੋਕ ਚਾਹੁੰਦੇ ਨੇ ਕਿ ਬਿਕਰਮ ਸਿੰਘ ਮਜੀਠੀਆ ਨੂੰ ਬਾਹਰ ਨਾ ਆਉਣ ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿੰਦੇ ਹੋਏ ਆਪਣਾ ਕੰਮ ਕਰ ਰਹੀ ਹ। ਹੁਣ ਬਿਕਰਮ ਸਿੰਘ ਮਜੀਠੀਆ ਦੀਆ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਨੇ। ਦੱਸਿਆ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਕੇਸ ਵਿੱਚ ਨਵੀਂ ਧਾਰਾ ਜੋੜੀ ਗਈ ਹੈ। ਹੁਣ ਉਹਨਾਂ ਦੇ ਕੇਸ ਵਿੱਚ 120 ਬੀ ਦੀ ਧਾਰਾ ਲਗਾਈ ਗਈ ਹੈ। ਇਹ ਜਾਣਕਾਰੀ ਵਿਜੀਲੈਂਸ ਦੇ ਮੋਹਾਲੀ ਸਥਿਤ ਵਿਸ਼ੇਸ਼ ਅਦਾਲਤ ਵਿੱਚ ਦਿੱਤੀ ਗਈ ਹੈ। ਇਸੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕੇਸ ਚਲਾਉਣ ਦੀ ਮੰਜ਼ੂਰੀ ਵੀ ਦਿੱਤੀ ਹੋਈ ਹੈ।
ਮੰਨਿਆ ਜਾ ਰਿਹਾ ਹੈ ਕਿ 10 ਦਸੰਬਰ ਤੱਕ ਇਸ ਕੇਸ ਵਿੱਚ ਸੁਣਵਾਈ ਹੋ ਕੇ ਆਰੋਪ ਤੇਅ ਹੋ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ 25 ਜੂਨ 2025 ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਵੀ ਨਹੀਂ ਮਿਲ ਰਹੀ ਅਤੇ ਕਿਸੇ ਵੀ ਤਰਹਾਂ ਦੀ ਰਾਹਤ ਵਾਲੀ ਖਬਰ ਨਹੀਂ ਹੈ।


