ਪੰਜਾਬ ਦੇ ਵਿਕਾਸ ਲਈ 10 ਦਿਨਾਂ ਜਾਪਾਨ ਦੌਰੇ ‘ਤੇ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਵਿਕਾਸ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਹੁਣ 10 ਦਿਨਾਂ ਲਈ ਜਾਪਾਨ ਦੌਰੇ ‘ਤੇ ਜਾ ਕੇ ਪੰਜਾਬ ‘ਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਦੇ ਉਦਯੋਗਾਂ ਲਈ ਨਵੀਂ ਤਕਨਾਲੋਜੀ ਲਿਆਉਣਗੇ।
ਮੁੱਖ ਮੰਤਰੀ ਭਲਕੇ ਸੋਮਵਾਰ ਸਵੇਰੇ ਜਾਪਾਨ ਜਾਣ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਮਾਨ ਉਦਯੋਗਿਕ ਸਮਿੱਟ ਲਈ ਜਾਪਾਨ ਦੇ ਕਾਰੋਬਾਰੀਆਂ ਨੂੰ ਵੀ ਸੱਦਾ ਦੇਣਗੇ। ਇਸ ਤੋਂ ਇਲਾਵਾ ਪੰਜਾਬ ਦੇ ਉਦਯੋਗਾਂ ਦੇ ਵਿਸਥਾਰ ਅਤੇ ਨਵੀਂ ਤਕਨੀਕ ਲਿਆਉਣ ‘ਤੇ ਵੀ ਵਿਚਾਰ-ਚਰਚਾ ਹੋਵੇਗੀ।


