ਸੁੱਕੀ ਠੰਢ ਦਾ ਵਧ ਰਿਹਾ ਪ੍ਰਕੋਪ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ

ਜਲੰਧਰ (ਵੀਓਪੀ ਬਿਊਰੋ) ਦਸੰਬਰ ਦਾ ਮਹੀਨਾ ਚੜ੍ਹਦੇ ਹੀ ਠੰਢ ਦਾ ਪ੍ਰਕੋਪ ਵੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੇ ਸੰਕੇਤ ਦਿੱਤੇ ਗਏ ਹਨ ਅਤੇ ਇਸੇ ਦੇ ਨਾਲ ਸਿਹਤ ਮਾਹਿਰਾਂ ਵੱਲੋਂ ਵੀ ਲੋਕਾਂ ਨੂੰ ਸਰਦੀਆਂ ਦੇ ਇਸ ਮੌਸਮ ਵਿੱਚ ਖੁਦ ਦਾ ਬਚਾਅ ਰੱਖਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਮੰਗਲਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਠੰਢ ਦੀ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਸਾਫ ਕੀਤਾ ਗਿਆ ਹੈ ਕਿ ਫਿਲਹਾਲ ਮੀਂਹ ਪੈਣ ਦੀ ਕੋਈ ਵੀ ਸੰਭਾਵਨਾ ਨਜ਼ਰ ਨਹੀਂ ਆ ਰਹੀ। ਇਸ ਕਾਰਨ ਸੁੱਕੀ ਠੰਢ ਵਧੇਗੀ ਅਤੇ ਇਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵਲੋ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ, ਬਠਿੰਡਾ, ਫਾਜ਼ਿਲਕਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

