PRTC ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਆਖਿਰ ਬੰਦ ਕੀਤੀ ਹੜਤਾਲ

PRTC ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਆਖਿਰ ਬੰਦ ਕੀਤੀ ਹੜਤਾਲ

ਚੰਡੀਗੜ੍ਹ (ਵੀਓਪੀ ਬਿਊਰੋ) ਪੀਆਰਟੀਸੀ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜੋ ਕਿ ਕਾਫੀ ਦਿਨਾਂ ਤੋਂ ਚੱਲੀ ਆ ਰਹੀ ਸੀ ਅੱਜ ਆਖਿਰਕਾਰ ਬੰਦ ਹੋ ਗਈ ਹੈ। ਕੱਚੇ ਮੁਲਾਜ਼ਮਾਂ ਨੇ ਟਰਾਂਸਪੋਰਟ ਮੰਤਰੀ ਨਾਲ ਗੱਲਬਾਤ ਤੋਂ ਬਾਅਦ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਪੀਆਰਟੀਸੀ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਭਰੋਸੇ ਮਗਰੋਂ ਕੱਚੇ ਮੁਲਾਜ਼ਮਾਂ ਨੇ ਕਈ ਦਿਨਾਂ ਤੋਂ ਚੱਲੀ ਆ ਰਹੀ ਹੜਤਾਲ ਬੰਦ ਕਰ ਦਿੱਤੀ ਹੈ। ਇਸ ਨਾਲ ਹੁਣ ਸਰਕਾਰੀ ਬੱਸਾਂ ਦੇ ਚੱਕੇ ਫਿਰ ਤੋਂ ਆਮ ਆਵਾਜਾਈ ਵਾਂਗ ਚੱਲਣਗੇ। ਇਸ ਦੌਰਾਨ ਮੁਲਾਜ਼ਮਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਭਰੋਸਾ ਮਿਲਿਆ ਹੈ ਕਿ ਗ੍ਰਿਫਤਾਰ ਕੀਤੇ ਕੱਚੇ ਮੁਲਾਜ਼ਮਾਂ ਨੂੰ ਰਿਹਾਅ ਕੀਤਾ ਜਾਵੇਗਾ। ਜਦਕਿ ਸਸਪੈਂਡ ਕੀਤੇ ਗਏ ਮੁਲਾਜ਼ਮਾਂ ਨੂੰ ਵੀ ਪੰਜਾਬ ਸਰਕਾਰ ਮੁੜ ਤੋਂ ਬਹਾਲ ਕਰੇਗੀ।

ਇਸ ਦੇ ਨਾਲ ਵੀ ਉਹਨਾਂ ਦੇ ਜੋ-ਜੋ ਮੰਗਾਂ ਹੋਰ ਨੇ ਉਹ ਪੰਜਾਬ ਸਰਕਾਰ ਵੱਲੋਂ ਮੰਗ ਲਈਆ ਗਈਆ ਹਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਾਅਦਾ ਕੀਤਾ ਹੈ ਕਿ ਉਹਨਾਂ ਦੀਆਂ ਮੰਗਾਂ ਜਲਦ ਹੀ ਮੰਨੀਆਂ ਜਾਣਗੀਆਂ।

error: Content is protected !!