ਗਿੱਦੜਬਾਹਾ ਤੋਂ ਚੋਣ ਲੜਨਗੇ ਸੁਖਬੀਰ ਸਿੰਘ ਬਾਦਲ

ਗਿੱਦੜਬਾਹਾ ਤੋਂ ਚੋਣ ਲੜਨਗੇ ਸੁਖਬੀਰ ਸਿੰਘ ਬਾਦਲ

ਵੀਓਪੀ ਬਿਊਰੋ – Sukhbir badal on election’s

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਗਿੱਦੜਬਾਹਾ ਤੋਂ ਇਲੈਕਸ਼ਨ ਲੜਨਗੇ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਚੋਂ ਚੋਣ ਲੜਦੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਸੀ। ਤਰਨਤਾਰਨ ਜ਼ਿਮਨੀ ਚੋਣ ਵਿੱਚ ਦੂਜੇ ਨੰਬਰ ‘ਤੇ ਰਹਿਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਜੋਸ਼ ਵਿੱਚ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਦੇ ਨਾਲ ਉਤਰ ਰਹੀ ਹੈ।

ਗਿੱਦੜਬਾਹਾ ਤੋਂ ਚੋਣ ਲੜਨ ਤੋਂ ਬਾਅਦ ਇਹ ਪੱਕਾ ਹੋ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਦਾ ਮੁਕਾਬਲਾ ਇਸ ਵਾਲ ਕਾਂਗਰਸ ਦੇ ਰਾਜਾ ਵੜਿੰਗ ਦੇ ਪਰਿਵਾਰ ਨਾਲ ਹੋਵੇਗਾ, ਕਿਉਂਕਿ ਪਹਿਲਾਂ ਰਾਜਾ ਵੜਿੰਗ ਇਸ ਸੀਟ ਤੋਂ ਚੋਣ ਲੜਦੇ ਆਏ ਹਨ. ਪਿਛਲੀ ਵਾਰ ਦੀ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੀ ਧਰਮਪਤਨੀ ਨੇ ਚੋਣ ਲੜੀ ਸੀ, ਜਿੱਥੋਂ ਕਿ ਉਨ੍ਹਾਂ ਨੂੰ ਹਾਰ ਦਾ ਸਾਹਮਣੇ ਕਰਨਾ ਪਿਆ ਸੀ। ਇਸ ਦੇ ਨਾਲ ਹੀ 2027 ਵਿੱਚ ਵੀ ਉਮੀਦ ਹੈ ਕਿ ਰਾਜਾ ਵੜਿੰਗ ਜਾਂ ਫਿਰ ਉਨ੍ਹਾਂ ਦੀ ਧਰਮ ਪਤਨੀ ਹੀ ਕਾਂਗਰਸ ਦੇ ਵੱਲੋਂ ਗਿੱਦੜਬਾਹਾ ਤੋਂ ਚੋਣ ਲੜਨਗੇ। ਅਜਿਹੇ ਵਿੱਚ ਇਸ ਸੀਟ ਤੋਂ ਮੁਕਾਬਲਾ ਟੱਕਰ ਦਾ ਹੋਣ ਦੀ ਸੰਭਾਵਨਾ ਹੈ।

ਮੌਜੂਦਾ ਸਮੇਂ ਹਰਦੀਪ ਸਿੰਘ ਢਿੱਲੋਂ ਇੱਥੋ ਵਿਧਾਇਕ ਹਨ ਅਤੇ ਉਹ ਆਮ ਆਦਮੀ ਪਾਰਟੀ ਵੱਲੋਂ ਇੱਥੋ ਜ਼ਿਮਨੀ ਚੋਣ ਜਿੱਤੇ ਸਨ। ਇਸ ਵਾਰ ਸੱਤਾ ਵਿੱਚ AAP ਹੈ ਤਾਂ ਆਮ ਆਦਮੀ ਪਾਰਟੀ ਵੀ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾਵੇਗੀ।

error: Content is protected !!