ਆਪਣੀ ਪਤਨੀ ਲਈ ਵੋਟਾਂ ਮੰਗਦਾ ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਗੁਰਪ੍ਰੀਤ ਸੇਖੋਂ ਗ੍ਰਿਫ਼ਤਾਰ

ਆਪਣੀ ਪਤਨੀ ਲਈ ਵੋਟਾਂ ਮੰਗਦਾ ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਗੁਰਪ੍ਰੀਤ ਸੇਖੋਂ ਗ੍ਰਿਫ਼ਤਾਰ

ਵੀਓਪੀ ਬਿਊਰੋ – ਪੰਜਾਬ ਵਿੱਚ ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਮੁੱਦਾ ਭਖਿਆ ਹੋਇਆ ਹੈ। ਜਿੱਥੇ ਸਿਆਸੀ ਪਾਰਟੀਆਂ ਆਪਣੇ ਵੱਲੋਂ ਪੂਰਾ ਜ਼ੋਰ ਲਾ ਰਹੀਆਂ ਹਨ, ਉੱਥੇ ਹੀ ਕਈ ਅਜ਼ਾਦ ਉਮੀਦਵਾਰ ਵੀ ਮੈਦਾਨ ਵਿੱਚ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਵਿੱਚ ਬਜੀਦਪੁਰ ਜ਼ੋਨ ਤੋਂ ਨਾਭਾ ਜੇਲ੍ਹ ਬਰੇਕ ਕਾਂਡ ਦੇ ਮੁੱਖ ਮੁਲਜ਼ਮ ਗੁਰਪ੍ਰੀਤ ਸੇਖੋਂ ਨੇ ਵੀ ਆਪਣੀ ਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਬੀਤੀ ਰਾਤ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ। ਗੁਰਪ੍ਰੀਤ ਸੇਖੋਂ ਇਸ ਸਮੇਂ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਚੱਲ ਰਿਹਾ ਸੀ।

ਜਾਣਕਾਰੀ ਅਨੁਸਾਰ ਐੱਸ. ਡੀ. ਐੱਮ. ਵੱਲੋਂ ਗੁਰਪ੍ਰੀਤ ਸੇਖੋਂ ਨੂੰ ਜੇਲ੍ਹ ‘ਚ ਭੇਜਣ ਦੇ ਹੁਕਮ ਦਿੱਤੇ ਗਏ ਹਨ। ਦੂਸਰੇ ਪਾਸੇ ਗੁਰਪ੍ਰੀਤ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਰੋਸ ਵਿੱਚ ਭਾਰੀ ਗਿਣਤੀ ਵਿੱਚ ਲੋਕ ਬਜੀਦਪੁਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਗੁਰਪ੍ਰੀਤ ਸੇਖੋਂ ਦੇ ਵਕੀਲ ਐਡਵੋਕੇਟ ਅਰਸ਼ਦੀਪ ਰੰਧਾਵਾ ਅਤੇ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਗੁਰਪ੍ਰੀਤ ਸੇਖੋਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਲੋਕਤੰਤਰ ਦੀ ਹੱਤਿਆ ਦੱਸਦਿਆਂ ਕਿਹਾ ਕਿ ਜੇਕਰ ਗੁਰਪ੍ਰੀਤ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਗ੍ਰਿਫਤਾਰੀ ਤੋਂ ਬਾਅਦ ਗੁਰਪ੍ਰੀਤ ਸੇਖੋਂ ਦੇ ਪ੍ਰਸ਼ੰਸਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਤੁਰੰਤ ਰਿਹਾਅ ਕਰੇ।

error: Content is protected !!