ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਤੀਜੇ ਦਾ ਕਤ+ਲ
ਜਲੰਧਰ (ਵੀਓਪੀ ਬਿਊਰੋ) ਜਲੰਧਰ ਤੋਂ ਇਸ ਵੇਲੇ ਦੀ ਬਹੁਤ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ 17 ਸਾਲ ਦੇ ਨੌਜਵਾਨ ਦਾ ਬੇਰਹਿਮੀ ਦੇ ਨਾਲ ਕ+ਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸ਼ੀਤਲ ਅੰਗਰਾਲ ਦਾ ਭਤੀਜਾ ਦੱਸਿਆ ਜਾ ਰਿਹਾ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕ ਦੀ ਪਛਾਣ 17 ਸਾਲਾ ਵਿਕਾਸ ਵਜੋਂ ਹੋਈ ਹੈ, ਜੋ ਕਿ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਚਚੇਰੇ ਭਰਾ ਦਾ ਪੁੱਤਰ ਹੈ। ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਇਹ ਕਤਲ ਕਰ ਦਿੱਤਾ ਗਿਆ।
ਬੀਤੀ ਸ਼ਾਮ ਕੁਝ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਨੌਜਵਾਨ ‘ਤੇ ਬੇਰਹਿਮੀ ਨਾਲ ਹਮਲਾ ਕੀਤਾ। ਸਥਾਨਕ ਲੋਕਾਂ ਨੇ ਘਟਨਾ ਨੂੰ ਦੇਖਿਆ ਅਤੇ ਤੁਰੰਤ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਜ਼ਖਮੀ ਵਿਅਕਤੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਗੰਭੀਰ ਹਾਲਤ ਕਾਰਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

