ਇਲੈਕਟ੍ਰੋਨਿਕ ਮੀਡੀਆ ਐਸੋ. ਦੇ ਚੇਅਰਮੈਨ ਨਰਿੰਦਰ ਨੰਦਨ ਵੱਲੋਂ ਪਰਮਜੀਤ ਸਿੰਘ ਰੰਗਪੁਰੀ ਨੂੰ ਵਧਾਈ

ਵੀਓਪੀ ਬਿਊਰੋ – ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਨਵੀਂ ਟੀਮ ਦੀ ਚੋਣ ਹੋ ਚੁੱਕੀ ਹੈ। ਇਸ ਦੌਰਾਨ ਅਦਾਰਾ ‘ਅਜੀਤ’ ਦੇ ਸਮਾਚਾਰ ਸੰਪਾਦਕ ਤੇ ਪ੍ਰੋਗਰੈਸਿਵ ਮੀਡੀਆ ਮੰਚ ਦੇ ਉਮੀਦਵਾਰ ਜਸਪ੍ਰੀਤ ਸਿੰਘ ਸੈਣੀ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ ਤੇ ਦੇਰ ਸ਼ਾਮ ਨੂੰ ਉਨ੍ਹਾਂ ਚੋਣ ਅਧਿਕਾਰੀਆਂ ਡਾ. ਲਖਵਿੰਦਰ ਸਿੰਘ ਜੌਹਲ, ਡਾ. ਕਮਲੇਸ਼ ਸਿੰਘ ਦੁੱਗਲ ਤੇ ਕੁਲਦੀਪ ਸਿੰਘ ਬੇਦੀ ਅਤੇ ਸਾਬਕਾ ਪ੍ਰਧਾਨ ਸ੍ਰੀ ਸਤਨਾਮ ਸਿੰਘ ਮਾਣਕ ਦੀ ਮੌਜੂਦਗੀ ‘ਚ ਕਲੱਬ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸੇ ਦੇ ਨਾਲ ਹੀ ਪਰਮਜੀਤ ਸਿੰਘ ਰੰਗਪੁਰੀ ਨੂੰ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਨਵੇਂ ਉਪ ਪ੍ਰਧਾਨ ਚੁਣਿਆ ਗਿਆ। ਇਸ ਨਿਯੁਕਤੀ ਤੋਂ ਬਾਅਦ ਪਰਮਜੀਤ ਸਿੰਘ ਰੰਗਪੁਰੀ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਇਸ ਦੌਰਾਨ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਦੇ ਚੇਅਰਮੈਨ ਨਰਿੰਦਰ ਨੰਦਨ ਨੇ ਵੀ ਪਰਮਜੀਤ ਸਿੰਘ ਰੰਗਪੁਰੀ ਨੂੰ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਨਵੇਂ ਉਪ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਇਸ ਸਮੇਂ ਖੁਸ਼ੀ ਜਾਹਿਰ ਕਰਦੇ ਹੋਏ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਚੇਅਰਮੈਨ ਨਰਿੰਦਰ ਨੰਦਨ ਨੇ ਕਿਹਾ ਕਿ ਪਰਮਜੀਤ ਸਿੰਘ ਰੰਗਪੁਰੀ ਕਾਫੀ ਸੂਝਵਾਨ ਤੇ ਇਮਾਨਦਾਰੀ ਪੱਤਰਕਾਰ ਹਨ। ਜੋ ਕਿ ਕਈ ਸਾਲਾਂ ਤੋਂ ਪੱਤਰਕਾਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪਰਮਜੀਤ ਸਿੰਘ ਰੰਗਪੁਰੀ ਅੱਗੇ ਵੀ ਆਪਣੀਆਂ ਸੇਵਾਵਾਂ ਦੇ ਨਾਲ ਸਮਾਜ ਲਈ ਸੇਧ ਦੇਣ ਵਾਲੇ ਬਣੇ ਰਹਿਣਗੇ।
ਇਸ ਦੇ ਨਾਲ ਹੀ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਚੇਅਰਮੈਨ ਨਰਿੰਦਰ ਨੰਦਨ ਨੇ ਬਾਕੀ ਪੂਰੀ ਟੀਮ ਨੂੰ ਵੀ ਮੁਬਾਰਕਵਾਦ ਦਿੱਤੀ।


