Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
December
16
ਨਸ਼ੇ ਦੇ ਦੈਂਤ ਨੇ ਨਿਗਲਿਆ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Crime
Latest News
National
Punjab
ਨਸ਼ੇ ਦੇ ਦੈਂਤ ਨੇ ਨਿਗਲਿਆ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ
December 16, 2025
VOP TV
ਨਸ਼ੇ ਦੇ ਦੈਂਤ ਨੇ ਨਿਗਲਿਆ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Punjab news
ਵੀਓਪੀ ਬਿਊਰੋ – ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਕਾਰਗਰ ਸਾਬਿਤ ਹੋਈ ਹੈ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾ ਰਿਹਾ ਹੈ। ਪਰ ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਦੇ ਨਾਲ ਫੂਕ ਨਿਕਲ ਜਾਂਦੀ ਹੈ। ਹੁਣ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਦੇ ਸੁੰਦਰ ਨਗਰ ਲੋਹਾਰਾ ਤੋਂ, ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਕਤ ਮ੍ਰਿਤਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ, ਜਿਸ ਦੇ ਹੱਥ ਵਿੱਚ ਸਰਿੰਜ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਪੁਲਿਸ ਨੇ ਘਟਨਾ ਸਥਾਨ ਤੋਂ ਇੱਕ ਸਰਿੰਜ ਅਤੇ ਹੋਰ ਨਸ਼ੇ ਨਾਲ ਸਬੰਧਤ ਸਮਾਨ ਬਰਾਮਦ ਕੀਤਾ ਹੈ। ਮ੍ਰਿਤਕ ਦੀ ਪਛਾਣ ਅਤੇ ਉਮਰ ਦਾ ਪਤਾ ਲਗਾਉਣ ਲਈ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦੁਆਇਆ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਜਾਵੇ।
Post navigation
ਮੱਝ ਚੋਰੀ ਦਾ ਇਲਜ਼ਾਮ… ਪੁਲਿਸ ਨੇ ਕੁੱਟ ਸੁੱਟੇ ਨੌਜਵਾਨ!
ਸੰਘਣੀ ਧੁੰਦ ਦਾ ਕਹਿਰ… ਆਪਸ ‘ਚ ਟਕਰਾਈਆਂ ਸਕੂਲਾਂ ਦੀਆਂ ਬੱਸਾਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us