Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
December
23
ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕੀਤਾ ਪੰਜਾਬ ਪ੍ਰੈੱਸ ਕਲੱਬ ਦਾ ਦੌਰਾ
Latest News
ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕੀਤਾ ਪੰਜਾਬ ਪ੍ਰੈੱਸ ਕਲੱਬ ਦਾ ਦੌਰਾ
December 23, 2025
Voice of Punjab
ਜਲੰਧਰ (ਵੀਓਪੀ ਬਿਊਰੋ) ਕਮਿਸ਼ਨਰ ਆਫ਼ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਕਮਿਸ਼ਨਰ ਪੁਲਿਸ ਨੇ ਪੱਤਰਕਾਰ ਭਾਈਚਾਰੇ ਨਾਲ ਸੰਵਾਦ ਕੀਤਾ ਅਤੇ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ-ਪ੍ਰੈੱਸ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨਾਲ ਜੁੜੀ ਸਹੀ ਅਤੇ ਜ਼ਿੰਮੇਵਾਰ ਪੱਤਰਕਾਰਤਾ ਸਮਾਜ ਵਿੱਚ ਭਰੋਸਾ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ।
ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਕਮਿਸ਼ਨਰ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਹਮੇਸ਼ਾ ਪ੍ਰਸ਼ਾਸਨ ਨਾਲ ਸਕਾਰਾਤਮਕ ਸਹਿਯੋਗ ਲਈ ਤਿਆਰ ਹੈ। ਗਵਰਨਿੰਗ ਕੌਂਸਲ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੁਲਿਸ-ਮੀਡੀਆ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਗੱਲਬਾਤ ਕੀਤੀ।
ਅੰਤ ਵਿੱਚ ਕਮਿਸ਼ਨਰ ਪੁਲਿਸ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ, ਜਨਰਲ ਸਕੱਤਰ ਪੁਨੀਤ ਸਹਿਗਲ, ਮੀਤ ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ ਤੇ ਮਨਦੀਪ ਸ਼ਰਮਾ, ਸਕੱਤਰ ਰਾਜੇਸ਼ ਯੋਗੀ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਖਜ਼ਾਨਚੀ ਸ਼ਿਵ ਸ਼ਰਮ, ਮਦਨ ਭਾਰਦਵਾਜ ਤੇ ਮੈਨੇਜਰ ਜਤਿੰਦਰ ਸਿੰਘ ਹਾਜ਼ਰ ਸਨ।
Post navigation
YouTube ਤੋਂ ਦੇਖ ਕੇ ਬਣਾਉਣੇ ਸ਼ੁਰੂ ਕੀਤੇ ਨਕਲੀ ਨੋਟ, ਆਇਆ ਅੜਿੱਕੇ
ਇੰਨੋਸੈਂਟ ਹਾਰਟਸ ਸਕੂਲ ਦੇ ਬੱਡੀ ਗਰੁੱਪਾਂ ਨੇ ” ਨਸ਼ਾ ਮੁਕਤ ਭਾਰਤ ਮੁਹਿੰਮ” ਦੇ ਹਿੱਸੇ ਵਜੋਂ “ਨਸ਼ਿਆਂ ਨੂੰ ਨਾਂਹ ਕਹੋ” ਦਾ ਦਿੱਤਾ ਪ੍ਰਭਾਵਸ਼ਾਲੀ ਸੰਦੇਸ਼
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us