ਨਵੇਂ ਸਾਲ ਵਾਲੇ ਦਿਨ ਹਾਦਸਾ, 3 ਨੌਜਵਾਨਾਂ ਨੇ ਤੋੜਿਆ ਦਮ
The dead man’s body. Focus on hand
ਹੁਸ਼ਿਆਰਪੁਰ (ਵੀਓਪੀ ਬਿਊਰੋ) ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਤੋਂ ਨਵੇਂ ਸਾਲ ਦੇ ਮੌਕੇ ‘ਤੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਾਈਕ ਸਵਾਰ 4 ਨੌਜਵਾਨਾਂ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ ਅਤੇ ਇਸ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੈ।
ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿੱਖੇ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦੇ ਨਾਲ 3 ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਾਰੇ ਜਾਣਕਾਰੀ ਦਿੰਦਿਆ ਰਵਿਸ਼ ਕੁਮਾਰ ਏਐੱਸਆਈ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਪਿੰਡ ਬੋੜਾ ਨੇੜੇ ਹਾਦਸੇ ਦੀ ਸੂਚਨਾ ਮਿਲਣ ਤੇ ਤੁਰੰਤ ਉਹ ਹਾਦਸੇ ਵਾਲੀ ਥਾਂ ‘ਤੇ ਪੁੱਜੇ। ਰਵਿਸ਼ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 4 ਨੌਜਵਾਨਾਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਦੇ ਨਾਲ 3 ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਹੈ ਅਤੇ 1 ਗੰਭੀਰ ਹਾਲਾਤ ਵਿੱਚ ਸਿਵਿਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ।
ਇਨ੍ਹਾਂ ਸਾਰੇ ਨੌਜਵਾਨਾਂ ਦੀ ਉਮਰ 15 ਤੋਂ 20 ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਅਜੇ ਪਹਿਚਾਣ ਨਹੀਂ ਹੋ ਸਕੀ ਹੈ ਜਿਨ੍ਹਾਂ ਨੂੰ ਸ਼ਨਾਖਤ ਲਈ ਰੱਖਿਆ ਗਿਆ ਹੈ ਅਤੇ ਵਾਰਸ ਦੇ ਬਿਆਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


