ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦਾ Alert
ਵੀਓਪੀ ਬਿਊਰੋ – ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਮੀਂਹ ਦੇ ਨਾਲ ਹੋਈ। ਮੌਸਮ ਦੇ ਬਦਲੇ ਮਿਜਾਜ਼ ਦੇ ਨਾਲ ਸੁੱਕੀ ਠੰਢ ਤੋਂ ਤਾਂ ਰਾਹਤ ਮਿਲੀ ਇਸ ਦੇ ਨਾਲ ਠੰਢ ਵਿੱਚ ਵਾਧਾ ਵੀ ਹੋਇਆ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਭਾਗ ਦੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਦਾ ਪ੍ਰਕੋਪ ਹੋਰ ਵਧਣ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਅਗਲੇ 3-4 ਦਿਨਾਂ ਵਿੱਚ ਸੰਘਣੀ ਧੁੰਦ ਵੀ ਪਵੇਗੀ, ਜਿਸ ਨਾਲ ਵਿਜ਼ੀਬਿਲਟੀ ਘੱਟ ਹੋ ਜਾਵੇਗੀ ਅਤੇ ਆਵਾਜਾਈ ਪ੍ਰਭਾਵਿਤ ਹੋਵੇਗੀ।
ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 2 ਤੋਂ 5 ਜਨਵਰੀ 2026 ਤੱਕ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸੇ ਦਰਮਿਆਨ 2 ਅਤੇ 3 ਜਨਵਰੀ ਨੂੰ ਧੁੰਦ ਦਾ ਪ੍ਰਭਾਵ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਥੇ 4 ਅਤੇ 5 ਜਨਵਰੀ ਨੂੰ ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ‘ਚ ਥੋੜ੍ਹਾ ਸੁਧਾਰ ਆ ਸਕਦਾ ਹੈ, ਕੁਝ ਥਾਵਾਂ ‘ਤੇ ਸੀਤ ਲਹਿਰ ਦਾ ਅਸਰ ਜਾਰੀ ਰਹਿਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਦੇ ਅਨੁਸਾਰ ਕੱਲ੍ਹ ਯਾਨੀ ਸ਼ਨੀਵਾਰ ਨੂੰ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਹੋਰ ਵੀ ਜ਼ਿਆਦਾ ਠੰਡ ਵਧ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਧੁੰਦ ਵੀ ਬਣੀ ਰਹੇਗੀ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ 6 ਜਨਵਰੀ ਤੱਕ, ਓਡੀਸ਼ਾ ਵਿੱਚ 5 ਜਨਵਰੀ ਤੱਕ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 2 ਜਨਵਰੀ ਨੂੰ ਅਤੇ ਰਾਜਸਥਾਨ ਵਿੱਚ 3 ਜਨਵਰੀ ਤੱਕ ਰਾਤ ਅਤੇ ਸਵੇਰ ਦੋਵਾਂ ਸਮੇਂ ਸੰਘਣੀ ਧੁੰਦ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਮੌਸਮ ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਕੁਝ ਰਾਜਾਂ ਵਿੱਚ ਦਿਨ ਵੇਲੇ ਠੰਢ ਦੀ ਸਥਿਤੀ ਬਣੀ ਰਹਿ ਸਕਦੀ ਹੈ, ਜਿਸਨੂੰ ਕੋਲਡ-ਡੇਅ ਸਥਿਤੀਆਂ ਕਿਹਾ ਜਾਂਦਾ ਹੈ।


