ਜਥੇਦਾਰ ਸਾਹਿਬ ਮੇਰੇ ਸਪੱਸ਼ਟੀਕਰਨ ਨੂੰ ਸਾਰੇ ਚੈਨਲਾਂ ‘ਤੇ live ਕਰ ਦੇਣਾ : CM ਮਾਨ
ਵੀਓਪੀ ਬਿਊਰੋ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
CM ਮਾਨ ਨੇ ਕਿਹਾ ਕਿ ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਇਹ ਕਾਰਵਾਈ ਗੁਰੂ ਘਰ ਦੀ ਗੋਲਕ ਨਾਲ ਸਬੰਧਤ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਕੀਤੀ ਗਈ ਹੈ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰੂ ਦੀ ਗੋਲਕ ਬਾਰੇ ਵਾਰ-ਵਾਰ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਣ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਜਿਸ ਦੇ ਚੱਲਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ।


