ਜੇਲ੍ਹ ‘ਚ ਬੰਦ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧ+ਮਕੀ
ਵੀਓਪੀ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਪਾਸੇ ਤਾਂ ਰਾਹਤ ਨਹੀਂ ਮਿਲ ਰਹੀ ਅਤੇ ਉਹ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ। ਹੁਣ ਉਨ੍ਹਾਂ ਦੇ ਨਾਲ ਜੁੜੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਜਾਨੋ ਮਾਰ ਦੀ ਧਮਕੀ ਮਿਲੀ ਹੈ। ਨਾਭਾ ਦੀ ਨਵੀਂ ਜਿਲ੍ਹਾ ਜੇਲ ਦੇ ਅੰਦਰ ਨਜਰਬੰਦ ਬਿਕਰਮ ਮਜੀਠੀਆ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਜਾਨੋ ਮਾਰ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹੋ ਗਈਆਂ ਹਨ।
ਨਾਭਾ ਦੀ ਨਵੀਂ ਜਿਲ੍ਹਾ ਜੇਲ ਚ ਬੰਦ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਜਾਨੋ ਮਾਰਨ ਦੀ ਧਮਕੀ ਸਬੰਧੀ ਇੱਕ ਲੈਟਰ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਜੋ ਕਿ ਇੱਕ ਅੱਤਵਾਦੀ ਸੰਗਠਨ ਹੈ ਜੋ ਕਿ ਪਾਕਿਸਤਾਨ ਵਿੱਚੋਂ ਚੱਲ ਰਿਹਾ ਹੈ, ਏਡੀਪੀ ਪੰਜਾਬ ਸਪੈਸ਼ਲ ਇੰਟੈਲੀਜੈਂਸ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਮੇਲਾਂ ਕੀਤੀਆਂ ਗਈਆਂ ਹਨ ਕੀ ਬਿਕਰਮਜੀਤ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਧਿਆਨ ਰੱਖਿਆ ਜਾਵੇ ਜ਼ਿਕਰਯੋਗ ਹੈ ਕਿ ਬੀਤੇ ਕੱਲ ਹੀ ਨਾਭਾ ਜੇਲ ਦਾ ਸੀਨੀਅਰ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ ਸੀ।


