‘ਕੰਗਨਾ ਰਣੌਤ ਵਿਦੇਸ਼ ਨਾ ਚਲੀ ਜਾਵੇ, ਪਾਸਪੋਰਟ ਕਰ ਲਓ ਜ਼ਬਤ’
ਵੀਓਪੀ ਬਿਊਰੋ – ਕਿਸਾਨ ਮੋਰਚੇ ਦੌਰਾਨ ਕਿਸਾਨ ਬੀਬੀਆਂ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੂਬੀਰ ਸਿੰਘ ਬਹਿਣੀਵਾਲ ਨੇ ਕਿਹਾ ਹੈ ਕਿ ਅੱਜ ਕੰਗਨਾ ਰਣੌਤ ਦੀ ਪੇਸ਼ੀ ਵੀਸੀ ਰਾਹੀ ਜੱਜ ਸਾਹਿਬ ਅੱਗੇ ਹੋਈ ਹੈ, ਦੋਵੇਂ ਧਿਰਾਂ ਵਿੱਚ ਬਹਿਸ ਹੋਈ ਹੈ।
ਬੇਬੇ ਮਹਿੰਦਰ ਕੌਰ ਦੇ ਵਕੀਲ ਰਘੂਬੀਰ ਸਿੰਘ ਬਹਿਣੀਵਾਲ ਨੇ ਕਿਹਾ ਹੈ ਕਿ ਸਾਡੇ ਵੱਲੋਂ ਇੱਕ ਨਵੀਂ ਅਰਜੀ ਦਾਇਰ ਕੀਤੀ ਗਈ ਹੈ ਜੱਜ ਸਾਹਿਬ ਅੱਗੇ ਕੀ ਕੰਗਨਾ ਰਣੌਤ ਫਿਲਮ ਦੇ ਬਹਾਨੇ ਕੀਤੇ ਵਿਦੇਸ਼ ਵੱਲ ਨਾ ਚਲੀ ਜਾਵੇ ਤਾਂ ਜੋ ਉਸਦਾ ਪਾਸਪੋਰਟ ਜ਼ਬਤ ਕੀਤਾ ਜਾਵੇ ਕਿਉਂਕਿ ਪਹਿਲਾ ਹੀ ਬਹੁਤ ਸਮਾਂ ਹੋ ਚੁੱਕਿਆ ਹੈ।
ਪਿਛਲੀ ਸੁਣਵਾਈ ਦੌਰਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬੈਨੀਵਾਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਵੱਲੋਂ ਹਾਜ਼ਰੀ ਤੋਂ ਛੋਟ ਦੀ ਮੰਗ ਕੀਤੀ ਗਈ। ਹਾਲਾਂਕਿ, ਅਦਾਲਤ ਨੇ ਕੰਗਨਾ ਰਣੌਤ ਨੂੰ 15 ਜਨਵਰੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਸਨ।


