MP ਅੰਮ੍ਰਿਤਪਾਲ ‘ਤੇ ਲਾਏ NSA ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

MP ਅੰਮ੍ਰਿਤਪਾਲ ‘ਤੇ ਲਾਏ NSA ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਚੰਡੀਗੜ੍ਹ (ਵੀਓਪੀ ਬਿਊਰੋ) MP ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਸਰਕਾਰ ਵੱਲੋਂ ਤੀਜੀ ਵਾਰ ਲਾਈ NSA ਖਿਲਾਫ਼ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ NSA ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਅਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ। ਇਸ ਮਾਮਲੇ ਵਿੱਚ ਹੁਣ 2 ਫਰਵਰੀ ਨੂੰ ਅੰਤਿਮ ਬਹਿਸ ਹੋਵੇਗਾ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਤੇ ਤੀਜੀ ਵਾਰ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਸਰਕਾਰ ਦੇ ਢਿੱਲੇ ਰਵੱਈਏ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਅਹਿਮ ਹੁਕਮ ਸੁਣਾਏ ਹਨ।

ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕਰਨ ਵਿੱਚ ਲਗਾਤਾਰ ਦੇਰੀ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਇਸ ਗੱਲ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ‘ਤੇ 10,000 ਰੁਪਏ ਦਾ ਜੁਰਮਾਨਾ (Cost) ਲਗਾਇਆ ਹੈ ਅਤੇ ਸਰਕਾਰ ਨੂੰ ਤੁਰੰਤ ਆਪਣਾ ਵਿਸਤ੍ਰਿਤ ਜਵਾਬ ਅਤੇ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅਦਾਲਤ ਨੇ ਇਸ ਮਾਮਲੇ ਦੀ ਅਗਲੀ ਤਾਰੀਖ਼ 2 ਫਰਵਰੀ ਤੈਅ ਕੀਤੀ ਹੈ। ਬੈਂਚ ਨੇ ਸਪੱਸ਼ਟ ਕੀਤਾ ਹੈ ਕਿ ਅਗਲੀ ਸੁਣਵਾਈ ‘ਤੇ ਇਸ ਕੇਸ ਵਿੱਚ ਅੰਤਿਮ ਬਹਿਸ (Final Arguments) ਹੋਵੇਗੀ। ਇਹ ਸੁਣਵਾਈ ਫੈਸਲਾਕੁੰਨ ਸਾਬਤ ਹੋ ਸਕਦੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਜਾਰੀ ਰਹੇਗੀ ਜਾਂ ਉਨ੍ਹਾਂ ਨੂੰ ਕੋਈ ਰਾਹਤ ਮਿਲੇਗੀ।

error: Content is protected !!