ਫਿਲੌਰ ‘ਚ ਸੜਕ ਹਾਦਸੇ ਦੀ ਭੇਟ ਚੜ੍ਹੀ ਮਾਸੂਮ ਧੀ

ਫਿਲੌਰ ‘ਚ ਸੜਕ ਹਾਦਸੇ ਦੀ ਭੇਟ ਚੜ੍ਹੀ ਮਾਸੂਮ ਧੀ

ਵੀਓਪੀ ਬਿਊਰੋ – ਜਲੰਧਰ ਦੇ ਹਲਕਾ ਫਿਲੌਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਅਤੇ ਇਸ ਦੌਰਾਨ ਇੱਕ ਸਾਲਾਂ ਮਾਸੂਮ ਕੁੜੀ ਦੀ ਮੌਤ ਹੋ ਗਈ। ਇਹ ਹਾਦਸਾ ਹਲਕਾ ਫਿਲੌਰ ਦੇ ਪਿੰਡ ਗੜੇ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ‘ਚ ਸੋਗ ਦੀ ਲਹਿਰ ਹੈ।

ਜਾਣਕਾਰੀ ਮੁਤਾਬਕ ਫਿਲੌਰ ਨੇੜਲੇ ਪਿੰਡ ਗੜੇ ਨੇੜੇ ਨੈਸ਼ਨਲ ਹਾਈਵੇ ਉੱਤੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਕਾਰ ਨੇ ਸੜਕ ਦੇ ਆਪਣੇ ਪਰਿਵਾਰਿ ਮੈਂਬਰ ਨਾਲ ਸਾਈਡ ਤੇ ਜਾ ਰਹੀ ਸੀ ਕੀ 12 ਸਾਲਾਂ ਦੀ ਮਾਸੂਮ ਕੁੜੀ ਨੂੰ ਇਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨੂੰ ਸਿਵਲ ਹੋਸਪਿਟਲ ਫਿਲੌਰ ਲਿਜਾਂਦੇ ਸਮੇਂ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਫਿਲੌਰ ਥਾਣੇ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਲਿਆ। ਪੁਲਿਸ ਵੱਲੋਂ ਮ੍ਰਿਤਕ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਪੁਲਿਸ ਨੇ ਦੱਸਿਆ ਕਿ ਵਾਹਨ ਚਾਲਕ ਦੀ ਪਹਿਚਾਣ ਵੀ ਹੋ ਗਈ ਹੈ। ਪੁਲਿਸ ਨੇ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!