PM ਮੋਦੀ ਦੇ ਡੇਰਾ ਬੱਲਾਂ ਦੌਰੇ ਤੋਂ ਪਹਿਲਾਂ ਧ+ਮਕੀ
ਜਲੰਧਰ (ਵੀਓਪੀ ਬਿਊਰੋ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇੱਕ ਫਰਵਰੀ ਨੂੰ ਪੰਜਾਬ ਦੌਰੇ ‘ਤੇ ਹਨ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲੰਧਰ ‘ਚ ਡੇਰਾ ਬੱਲਾਂ ਨਤਮਸਤਕ ਹੋਣਗੇ। ਇਸ ਦੌਰਾਨ ਹੀ ਹੁਣ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਵੀ ਕੋਸ਼ਿਸ਼ ਹੋ ਰਹੀ ਹੈ।
ਜਲੰਧਰ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦੌਰੇ ਤੋਂ ਪਹਿਲਾਂ, ਇੱਕ ਪ੍ਰਮੁੱਖ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਰਿਪੋਰਟਾਂ ਅਨੁਸਾਰ ਅਰਬਨ ਅਸਟੇਟ ਵਿੱਚ ਸਥਿਤ ਕੈਂਬਰਿਜ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਘਟਨਾ ਨੇ ਪ੍ਰਸ਼ਾਸਨ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਖੁਸ਼ਕਿਸਮਤੀ ਨਾਲ, ਸਕੂਲ ਵਿੱਚ ਅੱਜ ਛੁੱਟੀ ਹੈ, ਇਸ ਲਈ ਸਕੂਲ ਪਹਿਲਾਂ ਹੀ ਖਾਲੀ ਹੈ।


