ਸ੍ਰੀ ਗੁਰੂ ਰਵਿਦਾਸ ਮਹਾਰਾਜ ਜੈਅੰਤੀ… ਗੁਰੂ ਘਰਾਂ ‘ਚ ਨਤਮਸਤਕ ਸੰਗਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੈਅੰਤੀ… ਗੁਰੂ ਘਰਾਂ ‘ਚ ਨਤਮਸਤਕ ਸੰਗਤ

ਵੀਓਪੀ ਬਿਊਰੋ – ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਅੰਤੀ ਹੈ। ਇਸ ਦੌਰਾਨ ਦੇਸ਼ ਭਰ ਦੇ ਗੁਰੂ ਘਰਾਂ ‘ਚ ਸੰਗਤ ਸ਼ਰਧਾ ਦੇ ਨਾਲ ਨਤਮਸਤਕ ਹੋ ਰਹੀ ਹੈ। ਦੁਆਬੇ ਦੇ ਜਲੰਧਰ ‘ਚ ਸਥਿਤ ਡੇਰਾ ਸਚਖੰਡ ਬੱਲਾਂ ਵਿਖੇ ਵੀ ਅੱਜ ਸ਼ਰਧਾ ਦੇ ਨਾਲ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ ਨਿਰੰਜਨ ਦਾਸ ਜੀ ਦੇ ਨਾਲ ਗੱਲਬਾਰ ਕਰਨਗੇ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਸ੍ਰੀ ਗੁਰੂ ਰਵਿਦਾਸ ਜੀ ਦੀ ਭਗਤੀ ਵਾਲੀ ਬਾਣੀ ਸ਼ਾਮਲ ਕੀਤੀ ਗਈ ਸੀ।

error: Content is protected !!