ਜ਼ਮੀਨ ਗਹਿਣੇ ਰੱਖ ਕੇ ਭੇਜਿਆ ਸੀ ਮੁੰਡੇ ਨੂੰ ਵਿਦੇਸ਼, ਭੇਤਭਰੇ ਹਾਲਾਤ ‘ਚ ਮੌ+ਤ
ਗੁਰਦਾਸਪੁਰ (ਵੀਓਪੀ ਬਿਊਰੋ) ਲੱਖਾਂ ਪੰਜਾਬੀ ਚੰਗੇ ਭਵਿੱਖ ਦੇ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ। ਪਰ ਕਈ ਵਾਰ ਅਜਿਹੀਆਂ ਮੰਦਭਾਗੀਆਂ ਖਬਰਾਂ ਵਿਦੇਸ਼ਾਂ ਤੋਂ ਆਉਂਦੀਆਂ ਨੇ, ਜਿਸ ਨਾਲ ਵਿਦੇਸ਼ ਗਏ ਲੋਕਾਂ ਦੇ ਪਰਿਵਾਰਾਂ ‘ਤੇ ਮੁਸੀਬਤਾਂ ਦਾ ਪਹਾੜ ਟੁੱਟ ਪੈਂਦਾ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਗੁਰਦਾਸਪੁਰ ਤੋਂ।
ਗੁਰਦਾਸਪੁਰ ਦੇ ਪਿੰਡ ਨੱਥੂ ਖਹਿਰੇ ਦਾ 36 ਸਾਲਾਂ ਨੌਜਵਾਨ ਮਨਦੀਪ ਸਿੰਘ ਜੋ ਕਿ ਦੋ ਮਹੀਨੇ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ ਜਿੱਥੇ ਉਸ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਰਿਹਾ ਹੈ।
ਪਰਿਵਾਰਿਕ ਮੈਂਬਰਾਂ ਨੇ ਮੋਦੀ ਸਰਕਾਰ ਐੱਨਆਰਆਈ ਵੀਰਾਂ ਅਤੇ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਗਈ ਕਿ ਸਾਡੇ ਬੇਟੇ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ ਅਸੀਂ ਬਹੁਤ ਗਰੀਬ ਹਾਂ ਤੇ ਅਸੀਂ ਇਸਦਾ ਖਰਚਾ ਨਹੀਂ ਝੱਲ ਸਕਦੇ।


