ਤੇਜ਼ ਰਫਤਾਰ ਕਾਰ ਨੇ ਮਾਰੀ ਬਾਈਕ ਨੂੰ ਟੱਕਰ, 2 ਨੌਜਵਾਨਾਂ ਦੀ ਮੌ+ਤ

ਤੇਜ਼ ਰਫਤਾਰ ਕਾਰ ਨੇ ਮਾਰੀ ਬਾਈਕ ਨੂੰ ਟੱਕਰ, 2 ਨੌਜਵਾਨਾਂ ਦੀ ਮੌ+ਤ

ਵੀਓਪੀ ਬਿਊਰੋ – ਜਗਰਾਉਂ ਤੋਂ ਇਸ ਸਮੇਂ ਦੀ ਬੇਹੱਦ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਭਿਆਨਕ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਪਿੰਡ ਲੀਲਾਂ ਨੇੜਿਆ ਵਾਪਰਿਆ ਹੈ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਗਰਾਂਉ ਨੇੜੇ ਪਿੰਡ ਲੀਲਾਂ ਸਥਿਤ ਇਕ ਨਿੱਜੀ ਸਕੂਲ ਨੇੜੇ ਭਿਆਨਕ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ ਜਾਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਗਰਾਉ ਜਾ ਰਹੇ ਸਨ ਕਿ ਅਚਾਨਕ ਤੇਜ਼ ਰਫਤਾਰ ਸਫਾਰੀ ਕਾਰ ਦੀ ਲਪੇਟ ‘ਚ ਆਉਣ ਨਾਲ ਮੌਤ ਦੇ ਮੂੰਹ ‘ਚ ਜਾ ਪਏ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਇਹ ਹਾਦਸਾ ਇਨ੍ਹਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਪਿੰਡ ਸਦਰਪੁਰਾ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਜੋ ਪਿੰਡ ਤੋਂ ਜਗਰਾਉ ਵੱਲ ਜਾ ਰਹੇ ਸਨ ਤਾਂ ਤੇਜ਼ ਰਫਤਾਰ ਸਫਾਰੀ ਕਾਰ ਦੀ ਲਪੇਟ ਵਿਚ ਆਉਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।

ਪਰਿਵਾਰਕ ਮੈਬਰਾਂ ਅਨੁਸਾਰ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਪਿੰਡ ਆਇਆ ਸੀ ।ਉਨ੍ਹਾਂ ਦੱਸਿਆ ਕਿ ਹਾਲੇ ਕ੍ਰਿਸ਼ਨ ਦੇ ਵਿਆਹ ਦੀ ਤਰੀਕ ਵੀ ਤੈਅ ਨਹੀ ਸੀ ਹੋਈ ਪ੍ਰੰਤੂ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਪਰਿਵਾਰਕ ਮੈਬਰਾਂ ਨੇ ਕਾਰ ਚਾਲਕ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਲਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

error: Content is protected !!