ਜਲੰਧਰ ‘ਚ AAP ਆਗੂ ਦਾ ਕ+ਤਲ
ਵੀਓਪੀ ਬਿਊਰੋ – ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰਾਏ ਦੀ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲੱਕੀ ਨੂੰ ਪੰਜ ਗੋਲੀਆਂ ਲੱਗਣ ਦੀ ਖ਼ਬਰ ਹੈ ਅਤੇ ਉਸਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲੱਕੀ ਓਬਰਾਏ ਦੀ ਪਤਨੀ ਨੇ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜੀਆਂ ਸਨ, ਪਰ ਹਾਰ ਗਈ ਸੀ। ਲੱਕੀ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਦੇ ਕਰੀਬੀ ਹਨ।


