ਧਾਰਮਿਕ ਭਾਵਨਾਵਾਂ ਨੂੰ ਠੇਸ, AI ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰੀਕਰਮਾ ‘ਚ ਜੁੱਤੀ ਪਾ ਕੇ ਖੜ੍ਹਾ ਅਨਸਰ

ਧਾਰਮਿਕ ਭਾਵਨਾਵਾਂ ਨੂੰ ਠੇਸ, AI ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰੀਕਰਮਾ ‘ਚ ਜੁੱਤੀ ਪਾ ਕੇ ਖੜ੍ਹਾ ਅਨਸਰ

ਵੀਓਪੀ ਬਿਊਰੋ- AI ਜਿੱਥੇ ਲੋਕਾਂ ਦੀ ਸਹੂਲਤ ਲਈ ਅਤੇ ਡਿਜੀਟਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਲਿਆਂਦਾ ਗਿਆ ਸੀ, ਉੱਥੇ ਹੀ ਪੰਜਾਬ ਖਾਸ ਕਰਕੇ ਭਾਰਤ ਵਿੱਚ ਤਾਂ ਏਆਈ ਦੀ ਦੁਰਵਰਤੋਂ ਹੀ ਹੋ ਰਹੀ ਹੈ। ਇਸ ਨਾਲ ਇਸ ਤਰਹਾਂ ਦੀਆਂ ਵੀਡੀਓ ਅਤੇ ਫੋਟੋ ਜਨਰੇਟ ਕੀਤੀ ਜਾ ਰਹੀਆਂ ਹਨ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਰਹੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਤਿੰਨ ਆਰਟੀਫੀਸ਼ੀਅਲ ਇੰਟੈਲੀਜੈਂਸ AI ਜਨਰੇਟਿਡ ਵਿਵਾਦਿਤ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 299, 353(2) ਅਤੇ 353(3) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਪਵਿੱਤਰ ਪਰਿਕਰਮਾ ਵਿੱਚ ਜੁੱਤੀਆਂ ਪਾ ਕੇ ਖੜ੍ਹਾ ਦਿਖਾਇਆ ਗਿਆ ਹੈ। ਇੰਨਾ ਹੀ ਨਹੀਂ, ਵੀਡੀਓ ਵਿੱਚ ਇੱਕ ਕਾਰ ਨੂੰ ਪਰਿਕਰਮਾ ਦੇ ਅੰਦਰ ਦਾਖਲ ਹੁੰਦੇ ਦਿਖਾਇਆ ਗਿਆ, ਜਿਸ ਵਿੱਚ ਬੈਠ ਕੇ ਉਹ ਨੌਜਵਾਨ ਬਾਹਰ ਜਾਂਦਾ ਨਜ਼ਰ ਆਉਂਦਾ ਹੈ। ਇਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸਰੂਪ ਅਤੇ ਦ੍ਰਿਸ਼ਾਂ ਨੂੰ AI ਰਾਹੀਂ ਬਦਲ ਕੇ ਪੇਸ਼ ਕੀਤਾ ਗਿਆ ਹੈ, ਜੋ ਸਿੱਖ ਰਹਿਤ ਮਰਿਆਦਾ ਦੇ ਸਖ਼ਤ ਖਿਲਾਫ਼ ਹੈ।

error: Content is protected !!