ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਹਾਈ ਕੋਰਟ ਤੋਂ ਰਾਹਤ

ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਹਾਈ ਕੋਰਟ ਤੋਂ ਰਾਹਤ

ਵੀਓਪੀ ਬਿਊਰੋ -ਪੰਜਾਬ ਵਿਧਾਨ ਸਭਾ ਦੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਨੁਸੂਚਿਤ ਜਾਤੀਆਂ ਕਮਿਸ਼ਨ ਪ੍ਰਤਾਪ ਬਾਜਵਾ ਨੂੰ ਭੇਜੇ ਨੋਟਿਸ ‘ਤੇ ਹਾਈ ਕੋਰਟ ਨੇ ਸਟੇਅ ਲਾ ਦਿੱਤੀ ਹੈ।

ਹਾਈ ਕੋਰਟ ਵਲੋਂ ਪ੍ਰਤਾਪ ਬਾਜਵਾ ਨੂੰ ਐਸ. ਸੀ. ਕਮਿਸ਼ਨ ਵਲੋਂ ਭੇਜੇ ਗਏ ਕਾਰਨ ਦੱਸੋ ਨੋਟਿਸ ‘ਤੇ ਸਟੇਅ ਪ੍ਰਦਾਨ ਕੀਤੀ ਗਈ ਹੈ ਦੇ ਮਾਮਲੇ ਵਿਚ ਨੋਟਿਸ ਭੇਜੇ ਜਾਣ ਦਾ ਕਾਰਨ ਪ੍ਰਤਾਪ ਬਾਜਵਾ ਵਲੋਂ ਫਰਵਰੀ ਮਹੀਨੇ ਵਿਚ ਹੀ ਇਕ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਅਮਾਨ ਭਰੇ ਸ਼ਬਦਾਂ ਦਾ ਇਸਤੇਮਾਲ ਕਰਨਾ ਸੀ। ਦੱਸਣਯੋਗ ਹੈ ਕਿ ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ ।

ਬਾਜਵਾ ਨੇ ਕੋਰਟ ਨੂੰ ਦੱਸਿਆ ਕਿ ਜੋ ਬੈਂਡ ਵਜਾਉਣਾ ਹੈ ਉਹ ਇਕ ਮੁਹਾਵਰਾ ਹੈ ਤੇ ਰਾਜਨੀਤਕ ਸੰਦਰਭ ਵਿਚ ਭ੍ਰਿਸ਼ਟਾਚਾਰ ਨੂੰ ਨੰਗਾ ਕਰਨ ਲਈ ਵਰਤਿਆ ਗਿਆ ਸੀ ਅਤੇ ਇਸਦਾ ਕਿਸੇ ਜਾਤੀ ਜਾਂ ਭਾਈਚਾਰੇ ਨਾਲ ਕੋਈ ਵੀ ਸਬੰਧ ਨਹੀਂ ਹੈ । ਉਨ੍ਹਾਂ ਬੋਲਣ ਦੀ ਆਜ਼ਾਦੀ ਸਬੰਧੀ ਵੀ ਪਟੀਸ਼ਨ ਵਿੱਚ ਕਿਹਾ ਕਿ ਸੰਵਿਧਾਨ ਦੀ ਧਾਰਾ 19 ਤਹਿਤ `ਬੋਲਣ ਦੀ ਆਜ਼ਾਦੀ` ਦੇ ਅਧਿਕਾਰ ਦੀ ਦੁਹਾਈ ਦਿੱਤੀ ਗਈ ਅਤੇ ਕਿਹਾ ਗਿਆ ਕਿ ਐਸ. ਸੀ. ਐਸ. ਟੀ. ਐਕਟ ਤਹਿਤ ਕਾਰਵਾਈ ਸਿਰਫ਼ ਉਦੋਂ ਹੋ ਸਕਦੀ ਹੈ ਜੇਕਰ ਨੀਅਤ ਸਪੱਸ਼ਟ ਤੌਰ ‘ਤੇ ਜਾਤੀ-ਅਧਾਰਤ ਹੋਵੇ।

error: Content is protected !!