Saturday, June 27, 2026
spot_imgspot_imgspot_imgspot_img
HomeLatest NewsPunjab ਸਰਹੱਦ ’ਤੇ BSF ਨੂੰ ਵੱਡੀ ਸਫ਼ਲਤਾ, ਪਿੰਡ ਡੱਲ ’ਚੋਂ ਪਾਕਿਸਤਾਨੀ...

Punjab ਸਰਹੱਦ ’ਤੇ BSF ਨੂੰ ਵੱਡੀ ਸਫ਼ਲਤਾ, ਪਿੰਡ ਡੱਲ ’ਚੋਂ ਪਾਕਿਸਤਾਨੀ ਡ੍ਰੋਨ ਤੇ ਹੈਰੋਇਨ ਦਾ ਪੈਕੇਟ ਬਰਾਮਦ

ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਦੇ ਖੇਤਾਂ ’ਚੋਂ ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ਅਤੇ ਹੈਰੋਇਨ ਦਾ ਪੈਕੇਟ ਬਰਾਮਦ ਕਰਕੇ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕੀਤਾ ਹੈ।

ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਦੇ ਖੇਤਾਂ ’ਚੋਂ ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ਅਤੇ ਹੈਰੋਇਨ ਦਾ ਪੈਕੇਟ ਬਰਾਮਦ ਕਰਕੇ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕੀਤਾ ਹੈ।
ਜਿਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਨੇ ਬੀਐੱਸਐੱਫ ਦੇ ਅਧਿਕਾਰੀਆਂ ਦੀ ਸ਼ਿਕਾਇਤ ਉੱਪਰ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਐੱਨਡੀਪੀਐੱਸ ਅਤ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆਾ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸਰਹੱਦੀ ਚੌਕੀ ਧਰਮਾ ’ਤੇ ਤਾਇਨਾਤ ਬੀਐੱਸਐੱਫ ਦੇ ਕੰਪਨੀ ਕਮਾਂਡਰ ਪ੍ਰਦੀਪ ਕੁਮਾਰਰ ਨੇ ਸੂਚਨਾ ਦਿੱਤੀ ਕਿ ਸਤਨਾਮ ਸਿੰਘ ਪੁੱਤਰ ਸਾਜਣ ਸਿੰਘ ਵਾਸੀ ਪਿੰਡ ਡੱਲ ਦੇ ਖੇਤ ’ਚ ਡਰੋਨ ਅਤੇ ਪੀਲੇ ਰੰਗ ਦਾ ਪੈਕੇਟ ਡਿੱਗਾ ਹੈ।
ਉਹ ਪੁਲਿਸ ਪਾਰਟੀ ਸਣੇ ਮੌਕੇ ’ਤੇ ਪੁੱਜੇ ਅਤੇ ਉਕਤ ਡਰੋਨ ਤੇ ਪੈਕੇਟ ਨੂੰ ਕਬਜ਼ੇ ’ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਪੈਕੇਟ ਦੀ ਜਾਂਚ ਦੌਰਾਨ 485 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਨੂੰ ਡੀਜੇਆਈ ਮੈਵਿਸ 4 ਪ੍ਰੋ ਕੰਪਨੀ ਦੇ ਡਰੋਨ ਸਮੇਤ ਕਬਜ਼ੇ ’ਚ ਲੈ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਉਕਤ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments