ਕਲਯੁੱਗੀ ਪੁੱਤ ਨੇ ਜਾਨੋਂ ਮਾਰ’ਤਾ ਪਿਓ, ਭਰਾ ਨੂੰ ਵੀ ਕੀਤਾ ਜ਼ਖਮੀ

ਕਲਯੁੱਗੀ ਪੁੱਤ ਨੇ ਜਾਨੋਂ ਮਾਰ’ਤਾ ਪਿਓ, ਭਰਾ ਨੂੰ ਵੀ ਕੀਤਾ ਜ਼ਖਮੀ

ਮਾਨਸਾ (ਵੀਓਪੀ ਬਿਊਰੋ) ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪੈਂਦੇ ਪਿੰਡ ਧਰਮਪੁਰਾ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੁਣਨ ਵਾਲਿਆਂ ਦੀ ਰੂਹ ਤੱਕ ਕੰਮ ਗਈ ਇੱਥੇ ਇੱਕ ਕਲਯੁਗੀ ਪੁੱਤ ਨੇ ਆਪਣੇ ਪਿਓ ਦਾ ਕਤਲ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਆਪਣੇ ਭਰਾ ਨੂੰ ਵੀ ਜਖਮੀ ਕਰ ਦਿੱਤਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਮੁਲਜਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਗੁਰਜੰਟ ਸਿੰਘ (65 ਸਾਲ) ਵਜੋਂ ਹੋਈ ਹੈ, ਜੋ ਆਪਣੀ ਪਤਨੀ ਅਤੇ ਪੁੱਤਰ ਸੁਖਪਾਲ ਸਿੰਘ ਨਾਲ ਪਿੰਡ ਵਿੱਚ ਰਹਿੰਦਾ ਸੀ, ਜਦਕਿ ਉਸਦਾ ਦੂਜਾ ਪੁੱਤਰ ਰਾਏ ਸਿੰਘ (45 ਸਾਲ) ਅਲੱਗ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਤ ਸਮੇਂ ਰਾਏ ਸਿੰਘ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਇਆ ਅਤੇ ਆਪਣੇ ਪਿਤਾ ਉੱਤੇ ਹਮਲਾ ਕਰ ਦਿੱਤਾ। ਝੜਪ ਦੌਰਾਨ ਉਸਨੇ ਆਪਣੇ ਭਰਾ ਸੁਖਪਾਲ ਸਿੰਘ ਨੂੰ ਵੀ ਜ਼ਖਮੀ ਕਰ ਦਿੱਤਾ।

ਥਾਣਾ ਬਰੇਟਾ ਦੇ ਮੁਖੀ ਮੇਲਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਗਈ ਹੈ, ਜਦਕਿ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ।

error: Content is protected !!