Tuesday, June 30, 2026
spot_imgspot_imgspot_imgspot_img
HomeLatest Newsਚਿਰਾਗ ਪਾਸਵਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ...

ਚਿਰਾਗ ਪਾਸਵਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ, ਕੇਸਰੀਆ ਦਸਤਾਰ ‘ਚ ਤਸਵੀਰਾਂ ਵਾਇਰਲ

ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨਵੇਂ ਅਤੇ ਵਿਲੱਖਣ ਰੂਪ ਵਿੱਚ ਨਜਰ ਆਏ।

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਪਰਿਵਾਰ ਸਮੇਤ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸਥਿਤ ਸਿੱਖਾਂ ਦੇ ਪਵਿੱਤਰ ਸਥਾਨ ਗੁਰਦੁਆਰਾ ‘ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ’ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਪਰਮਾਤਮਾ ਅੱਗੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ
ਚਿਰਾਗ ਪਾਸਵਾਨ ਕੇਸਰੀਆ ਦਸਤਾਰ ਵਿੱਚ ਨਜਰ ਆਏ। ਉਹ ਆਮ ਆਦਮੀ ਵਾਂਗ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਲੰਗਰ ਦਾ ਵੀ ਆਨੰਦ ਮਾਣਿਆ। ਉਨ੍ਹਾਂ ਨੇ ਆਪਣੀ ਮਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਪੂਰੀ ਸ਼ਰਧਾ ਨਾਲ ਲੰਗਰ ਕੀਤਾ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। Photo Credit : Chirag Paswan (@ichiragpaswan)

ਚਿਰਾਗ ਪਾਸਵਾਨ ਕੇਸਰੀਆ ਦਸਤਾਰ ਵਿੱਚ ਨਜਰ ਆਏ। ਉਹ ਆਮ ਆਦਮੀ ਵਾਂਗ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਲੰਗਰ ਦਾ ਵੀ ਆਨੰਦ ਮਾਣਿਆ। ਉਨ੍ਹਾਂ ਨੇ ਆਪਣੀ ਮਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਪੂਰੀ ਸ਼ਰਧਾ ਨਾਲ ਲੰਗਰ ਕੀਤਾ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਚਿਰਾਗ ਪਾਸਵਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ, ਮੈਂ ਆਪਣੇ ਪਰਿਵਾਰ ਸਮੇਤ ਲੰਗਰ ਦੇ ਮਹਾਪ੍ਰਸਾਦ ਦਾ ਆਨੰਦ ਮਾਣਿਆ ਅਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਉਨ੍ਹਾਂ ਦੀਆਂ ਕੇਸਰੀਆ ਦਸਤਾਰ ਵਿੱਚ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।" Photo Credit : Chirag Paswan (@ichiragpaswan)

ਚਿਰਾਗ ਪਾਸਵਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ, ਮੈਂ ਆਪਣੇ ਪਰਿਵਾਰ ਸਮੇਤ ਲੰਗਰ ਦੇ ਮਹਾਪ੍ਰਸਾਦ ਦਾ ਆਨੰਦ ਮਾਣਿਆ ਅਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਉਨ੍ਹਾਂ ਦੀਆਂ ਕੇਸਰੀਆ ਦਸਤਾਰ ਵਿੱਚ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।”

ਕੇਂਦਰੀ ਮੰਤਰੀ ਨੇ ਲੰਗਰ ਤੋਂ ਬਾਅਦ ਭਾਂਡੇ ਸਾਫ਼ ਕਰਨ ਦੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ - ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਪਰਮਾਤਮਾ ਸਾਰਿਆਂ ਦਾ ਭਲਾ ਕਰੇ।Photo Credit : Chirag Paswan (@ichiragpaswan)

ਕੇਂਦਰੀ ਮੰਤਰੀ ਨੇ ਲੰਗਰ ਤੋਂ ਬਾਅਦ ਭਾਂਡੇ ਸਾਫ਼ ਕਰਨ ਦੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ – ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਪਰਮਾਤਮਾ ਸਾਰਿਆਂ ਦਾ ਭਲਾ ਕਰੇ।

ਗੁਰਦੁਆਰੇ ਵਿੱਚ ਮੱਥਾ ਟੇਕਣ ਤੋਂ ਬਾਅਦ, ਚਿਰਾਗ ਪਾਸਵਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ। ਉਨ੍ਹਾਂ ਲਿਖਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਪਵਿੱਤਰ ਹੋਈ ਇਸ ਧਰਤੀ ਦੇ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੂੰ ਦਿਲੋਂ ਸ਼ਾਂਤੀ ਪ੍ਰਾਪਤ ਹੋਈ। Photo Credit : Chirag Paswan (@ichiragpaswan)

ਗੁਰਦੁਆਰੇ ਵਿੱਚ ਮੱਥਾ ਟੇਕਣ ਤੋਂ ਬਾਅਦ, ਚਿਰਾਗ ਪਾਸਵਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ। ਉਨ੍ਹਾਂ ਲਿਖਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਪਵਿੱਤਰ ਹੋਈ ਇਸ ਧਰਤੀ ਦੇ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੂੰ ਦਿਲੋਂ ਸ਼ਾਂਤੀ ਪ੍ਰਾਪਤ ਹੋਈ। Photo

ਗੁਰਦੁਆਰਾ ਪ੍ਰਬੰਧਨ ਵੱਲੋਂ ਕੇਂਦਰੀ ਮੰਤਰੀ ਅਤੇ ਉਨ੍ਹਾਂ ਦੀ ਮਾਤਾ ਜੀ ਦਾ ਸਿਰਪਾਓ ਪਾ ਕੇ ਸਵਾਗਤ ਕੀਤਾ ਗਿਆ। ਚਿਰਾਗ ਪਾਸਵਾਨ ਨੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਪਰਮਾਤਾ ਦਾ ਸ਼ੁਕਰਾਨਾ ਅਦਾ ਕੀਤਾ।

ਗੁਰਦੁਆਰਾ ਪ੍ਰਬੰਧਨ ਵੱਲੋਂ ਕੇਂਦਰੀ ਮੰਤਰੀ ਅਤੇ ਉਨ੍ਹਾਂ ਦੀ ਮਾਤਾ ਜੀ ਦਾ ਸਿਰਪਾਓ ਪਾ ਕੇ ਸਵਾਗਤ ਕੀਤਾ ਗਿਆ। ਚਿਰਾਗ ਪਾਸਵਾਨ ਨੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਪਰਮਾਤਾ ਦਾ ਸ਼ੁਕਰਾਨਾ ਅਦਾ ਕੀਤਾ।

ਚਿਰਾਗ ਪਾਸਵਾਨ ਨੇ ਨਿਸ਼ਾਨ ਸਾਹਿਬ ਦੀ ਵੀ ਪਰਿਕਰਮਾ ਕੀਤੀ ਅਤੇ ਦਸਤਾਰ ਅਤੇ ਸਿਰੋਪਾਓ ਧਾਰਨ ਕਰਕੇ ਤਸਵੀਰਾਂ ਖਿਚਵਾਈਆਂ। ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਉਹ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਸਨ।

ਚਿਰਾਗ ਪਾਸਵਾਨ ਨੇ ਨਿਸ਼ਾਨ ਸਾਹਿਬ ਦੀ ਵੀ ਪਰਿਕਰਮਾ ਕੀਤੀ ਅਤੇ ਦਸਤਾਰ ਅਤੇ ਸਿਰੋਪਾਓ ਧਾਰਨ ਕਰਕੇ ਤਸਵੀਰਾਂ ਖਿਚਵਾਈਆਂ। ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਉਹ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਸਨ।

ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਚਿਰਾਗ ਪਾਸਵਾਨ ਆਮ ਸੰਗਤਾਂ ਵਿੱਚ ਪਹੁੰਚੇ ਅਤੇ ਉਨ੍ਹਾਂ ਨਾਲ ਤਸਵੀਰਾਂ ਖਿਚਵਾਈਆਂ। ਲੋਕ ਵੀ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਮਿਲਣ ਲਈ ਉੱਥੇ ਪਹੁੰਚੇ ਹੋਏ ਸਨ।
ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਚਿਰਾਗ ਪਾਸਵਾਨ ਆਮ ਸੰਗਤਾਂ ਵਿੱਚ ਪਹੁੰਚੇ ਅਤੇ ਉਨ੍ਹਾਂ ਨਾਲ ਤਸਵੀਰਾਂ ਖਿਚਵਾਈਆਂ। ਲੋਕ ਵੀ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਮਿਲਣ ਲਈ ਉੱਥੇ ਪਹੁੰਚੇ ਹੋਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments