Wednesday, July 1, 2026
spot_imgspot_imgspot_imgspot_img
HomeLatest Newsਮਾਵਾਂ-ਧੀਆਂ ਸਤਿਕਾਰ ਯੋਜਨਾ: ਅੱਜ ਮਹਿਲਾਵਾਂ ਦੇ ਖਾਤਿਆਂ ‘ਚ ਆਉਣਗੇ ਪੈਸੇ… ਹੁਣ ਤੱਕ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਅੱਜ ਮਹਿਲਾਵਾਂ ਦੇ ਖਾਤਿਆਂ ‘ਚ ਆਉਣਗੇ ਪੈਸੇ… ਹੁਣ ਤੱਕ 40 ਲੱਖ ਲਾਭਪਾਤਰੀ ਰਜਿਸਟਰਡ ਹੋਏ

 ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਪੈਸੇ 1 ਜੁਲਾਈ ਨੂੰ ਔਰਤਾਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੇ ਜਾਣਗੇ।

ਅੱਜ ਤੋਂ, ਪੰਜਾਬ ਵਿੱਚ ਔਰਤਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹੀਨਾਵਾਰ ਪੈਸੇ ਮਿਲਣਾ ਸ਼ੁਰੂ ਹੋ ਜਾਣਗੇ। ਇਸ ਯੋਜਨਾ ਦੇ ਤਹਿਤ, ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਮਿਲਣਗੇ। ਇਸ ਰਕਮ ਦੀ ਵੰਡ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਹਲਕੇ ਧੂਰੀ ਤੋਂ ਸ਼ੁਰੂ ਹੋਵੇਗੀ। ਧੂਰੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਪ੍ਰਕਿਰਿਆ 1 ਜੁਲਾਈ ਤੋਂ ਹੀ ਸ਼ੁਰੂ ਹੋ ਜਾਵੇਗੀ। ਇਸ ਲਈ ਬੈਂਕਿੰਗ ਪ੍ਰਕਿਰਿਆ 1 ਜੁਲਾਈ ਦੀ ਦੁਪਹਿਰ 12:00 ਵਜੇ ਤੋਂ ਬਾਅਦ ਸ਼ੁਰੂ ਹੋਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ने ਨੇ ਕਿਹਾ ਕਿ ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ‘ਚ ਸਿੱਧੇ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਟਰਾਂਸਫਰ ਕੀਤੀ ਜਾਵੇਗੀ ਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਦੀਆਂ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ ਬਜਟ ‘ਚ 9,300 ਕਰੋੜ ਰੁਪਏ ਰੱਖੇ ਹਨ।

ਔਰਤਾਂ ਦੇ ਖਾਤਿਆਂ’ਚ 3 ਮਹੀਨਿਆਂ ਦੇ ਪੈਸੇ ਪਾਏ ਜਾਣਗੇ

ਇਸ ਯੋਜਨਾ ਤਹਿਤ ਹੁਣ ਤੱਕ, 4 ਲੱਖ ਔਰਤਾਂ ਦਾ ਨਾਮ ਰਜਿਸਟਰ ਹੋ ਚੁੱਕਾ ਹੈ। ਬਾਕੀ ਔਰਤਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਹੈ। ਰਜਿਸਟ੍ਰੇਸ਼ਨ ਪੂਰੀ ਹੁੰਦੇ ਹੀ ਉਨ੍ਹਾਂ ਨੂੰ ਸਤਿਕਾਰ ਭੱਤਾ ਦਿੱਤਾ ਜਾਵੇਗਾ। ਪਹਿਲੀ ਵਾਰ, ਸਰਕਾਰ ਤਿੰਨ ਮਹੀਨਿਆਂ ਦੀ- ਅਪ੍ਰੈਲ, ਮਈ ਤੇ ਜੂਨ ਮਹੀਨੇ ਦੀ ਰਕਮ ਔਰਤਾਂ ਦੇ ਖਾਤਿਆਂ ‘ਚ ਇੱਕ ਕਿਸ਼ਤ ‘ਚ ਜਮ੍ਹਾਂ ਕਰਵਾਏਗੀ। ਇਸ ਦਾ ਮਤਲਬ ਹੈ ਕਿ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 3000 ਰੁਪਏ ਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 4500 ਰੁਪਏ ਮਿਲਣਗੇ।

ਮਾਵਾਂ-ਧੀਆਂ ਸਤਿਕਾਰ ਯੋਜਨਾ

ਪੰਜਾਬ ‘ਚ ਇਸ ਸਮੇਂ ਲਗਭਗ 52 ਲੱਖ ਬਾਲਗ ਔਰਤਾਂ ਹਨ, ਜਿਨ੍ਹਾਂ ‘ਚੋਂ 40 ਲੱਖ ਹੁਣ ਤੱਕ ਰਜਿਸਟਰਡ ਹੋ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਅਪ੍ਰੈਲ ‘ਚ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਸੀ। ਇਸ ਸਾਲ ਦੇ ਬਜਟ ‘ਚ, ਸਰਕਾਰ ਨੇ ਇਸ ਯੋਜਨਾ ਲਈ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments