Saturday, September 26, 2026
spot_img
HomeLatest Newsਬਰਗਾੜੀ ਬੇਅਦਬੀ ਮਾਮਲਾ: ਅੱਜ ਘਟਨਾ ਸਥਾਨਾਂ ਦਾ ਦੌਰਾ ਕਰੇਗੀ SIT

ਬਰਗਾੜੀ ਬੇਅਦਬੀ ਮਾਮਲਾ: ਅੱਜ ਘਟਨਾ ਸਥਾਨਾਂ ਦਾ ਦੌਰਾ ਕਰੇਗੀ SIT

ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਕਾਂਡ ਨਾਲ ਜੁੜੀ ਵੱਡੀ ਅਪਡੇਟ ਹੈ।

 ਬਹਿਬਲ ਕਲਾਂ ਗੋਲੀ ਕਾਂਡ ਅਤੇਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਕੇਸ ਦੀ ਜਾਂਚ ਲਈ SIT ਅੱਜ ਦੁਪਹਿਰ ਨੂੰ ਘਟਨਾ ਸਥਾਨਾਂ ਦਾ ਦੌਰਾ ਕਰੇਗੀ। ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਦੁਪਹਿਰ 01:00 ਵਜੇ ਬੁਰਜ ਜਵਾਹਰ ਸਿੰਘ ਵਾਲਾ, 01:45 ਵਜੇ ਬਰਗਾੜੀ ਅਤੇ 2:30 ਵਜੇ ਬਹਿਬਲ ਕਲਾਂ ਦਾ ਦੌਰਾ ਕਰੇਗੀ।
ਦਰਅਸਲ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ SIT ਐਕਸ਼ਨ ਮੋਡ ‘ਚ ਆ ਗਈ ਹੈ। ਇਸ ਮਾਮਲੇ ਦੀ ਜਾਂਚ ਨੂੰ ਅੱਗ ਵਧਾਉਣ ਲਈ SIT ਪਹਿਲਾਂ ਹੀ ਵਿਜੇ ਸਾਂਪਲਾ, ਗਗਨਦੀਪ ਸਿੰਘ ਬਰਾੜ ਅਤੇ ਮਾਲਵਿੰਦਰ ਸਿੰਘ ਜੱਗੀ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਮੁੱਖ ਸਾਜਿਸ਼ਕਰਤਾ ਨੂੰ ਮਿਲ ਚੁੱਕੀ ਹੈ ਜ਼ਮਾਨਤ

ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਅਪ੍ਰੈਲ 2024 ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਉਸ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਐਸਆਈਟੀ ਨੇ ਇਸੇ ਸਾਲ ਫਰਵਰੀ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਐਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਐਸਆਈਟੀ ਦੀ ਅਰਜ਼ੀ ਤੇ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਾਲ 2015 ‘ਚ SIT ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁੱਖ ਸਾਜ਼ਿਸ਼ਕਰਤਾ ਦੇ ਰੂਪ ਵਿੱਚ ਉਸ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ।

ਕੀ ਹੈ ਪੂਰਾ ਮਾਮਲਾ?

ਦਰਅਸਲ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਮੁਜ਼ਾਹਰੇ ਕੀਤੇ ਸਨ, ਜਿਨ੍ਹਾਂ ਨੂੰ ਖਤਮ ਕਰਨ ਲਈ ਪੁਲੀਸ ਨੇ ਬਲ ਦਾ ਪ੍ਰਯੋਗ ਕਰਕੇ ਇਨ੍ਹਾਂ ਧਰਨਿਆਂ ਨੂੰ ਜਬਰਨ ਉੱਠਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਬਹਿਬਲ ਕਲਾਂ ਵਿੱਚ ਪੁਲਿਸ ਨੇ ਧਰਨੇ ਵਿੱਚ ਬੈਠੇ ਸਿੱਖ ਸ਼ਰਧਾਲੂਆਂ ਤੇ ਗੋਲੀ ਚਲਾ ਦਿੱਤੀ, ਜਿਸ ਵਿੱਚ 2 ਸਿੱਖ ਨੌਜਵਾਨ ਦੀ ਮੌਤ ਹੋ ਗਈ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ 7 ਅਗਸਤ 2018 ਨੂੰ ਅਣਪਛਾਤੇ ਲੋਕਾਂ ਖਿਲਾਫ ਇਰਾਦੇ ਨਾਲ ਕਤਲ ਕਰਨ ਦਾ ਮਾਮਲਾ ਦਰਜ ਕੀਤਾ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments