Wednesday, July 8, 2026
spot_imgspot_imgspot_imgspot_img
HomeLatest NewsPunjab ਦੇ ਕਲੇਸ਼ ‘ਤੇ ਕਾਬੂ ਪਾਉਣ ‘ਚ ਜੁਟੀ Congress, ਭੁਪੇਸ਼ ਬਘੇਲ...

Punjab ਦੇ ਕਲੇਸ਼ ‘ਤੇ ਕਾਬੂ ਪਾਉਣ ‘ਚ ਜੁਟੀ Congress, ਭੁਪੇਸ਼ ਬਘੇਲ ਅੱਜ ਆਉਣਗੇ Chandigarh!

ਸੂਤਰਾਂ ਮੁਤਾਬਕ ਭੂਪੇਸ਼ ਬਘੇਲ ਅੱਜ, ਸੋਮਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ।

ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ਵਿਚਕਾਰ ਪਾਰਟੀ ਹਾਈਕਮਾਂਡ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਬੀਤੇ ਦਿਨੀਂ ਆਪਣੇ ਘਰ ਮੀਟਿੰਗ ਸੱਦੀ ਸੀ। ਉੱਥੇ ਹੀ, ਦੂਜੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਈ ਪਾਰਟੀ ਆਗੂਆਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦੀ ਗਤੀਵਿਧੀਆਂ ਤੋਂ ਪਰੇਸ਼ਾਨ ਹਾਈਕਮਾਂਡ ਨੇ ਸੂਬਾ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਨਿਰਦੇਸ਼ ਦਿੱਤੇ ਹਨ।
ਸੂਤਰਾਂ ਮੁਤਾਬਕ ਭੂਪੇਸ਼ ਬਘੇਲ ਅੱਜ, ਸੋਮਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਇੱਥੇ ਪਾਰਟੀ ਆਗੂਆਂ ਨਾਲ ਕਈ ਵੱਖ-ਵੱਖ ਮੀਟਿੰਗਾਂ ਕਰਨਗੇ। ਉਨ੍ਹਾਂ ਦਾ ਚੰਡੀਗੜ੍ਹ ‘ਚ ਕੁਝ ਦਿਨ ਤੱਕ ਰੁਕੇ ਰਹਿਣ ਦਾ ਪ੍ਰੋਗਰਾਮ ਹੈ। ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪੱਖ ਜਾਣਨਗੇ। ਇਸ ਤੋਂ ਬਾਅਦ ਸਾਰੇ ਆਗੂਆਂ ਦੀ ਇੱਕ ਇਕੱਠੀ ਮੀਟਿੰਗ ਬੁਲਾਈ ਜਾ ਸਕਦੀ ਹੈ ਤੇ ਇੱਕਜੁਟਤਾ ਸੰਦੇਸ਼ ਦਿੱਤਾ ਜਾ ਸਕਦਾ ਹੈ।

ਨਿਯੁਕਤੀਆਂ ਦੀ ਲਿਸਟ ਤੋਂ ਬਾਅਦ ਸ਼ੁਰੂ ਹੋਇਆ ਸਾਰਾ ਕਲੇਸ਼

ਹਾਲਾਂਕ, ਪੰਜਾਬ ਕਾਂਗਰਸ ਦੀ ਧੜੇਬੰਦੀ ਤੇ ਅੰਦਰੂਨੀ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ, ਪਰ ਹਾਲ ਹੀ ‘ਚ ਇਹ ਤਾਜ਼ਾ ਕਲੇਸ਼ ਪੰਜਾਬ ਵਿਧਾਨ ਸਭਾ 2027 ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਵੱਲੋਂ ਸੂਬੇ ਚ ਕੁਝ ਨਿਯੁਕਤੀਆਂ ਤੋਂ ਬਾਅਦ ਸ਼ੁਰੂ ਹੋਇਆ। ਕਾਂਗਰਸ ਹਾਈਕਮਾਂਡ ਵੱਲੋਂ ਇੱਕ ਸੂਚੀ ਜਾਰੀ ਕੀਤੀ ਗਈ, ਜਿਸ ਚ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਤੇ ਸੰਸਦ ਮੈਂਬਰ ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ‘ਤੇ ਬਰਕਰਾਰ ਰੱਖਿਆ, ਜਿਸ ਤੋਂ ਨਾਰਾਜ਼ ਚਰਨਜੀਤ ਸਿੰਘ ਚੰਨੀ ਨੇ ਆਪਣੇ ਘਰ ‘ਚ ਮੀਟਿੰਗ ਸੱਦੀ। ਇਸ ‘ਚ ਰਾਣਾ ਗੁਰਜੀਤ, ਤ੍ਰਿਪਤ ਰਜਿੰਦਰ ਬਾਜਵਾ, ਕਾਲਾ ਢਿੱਲੋਂ ਸਮੇਤ 50 ਤੋਂ ਵੱਧ ਕਾਂਗਰਸੀ ਆਗੂ ਪਹੁੰਚੇ। ਇਸ ਦੌਰਾਨ ਮੀਡੀਆ ਅੱਗੇ ਕਈ ਆਗੂਆਂ ਨੇ ਸੰਦੇਸ਼ ਦਿੱਤਾ ਕਿ ਉਹ ਪਾਰਟੀ ਹਾਈਕਮਾਂਡ ਨੂੰ ਆਪਣੇ ਫੈਸਲੇ ‘ਤੇ ਪੁਨਰ ਵਿਚਾਰ ਕਰਨ ਲਈ ਕਹਿਣਗੇ। ਕਈ ਆਗੂਆਂ ਨੇ ਇਸ ਦੌਰਾਨ ਵੜਿੰਗ ਦੇ ਖਿਲਾਫ਼ ਵੀ ਬਿਆਨ ਦਿੱਤੇ। ਹਾਲਾਂਕਿ, ਇਸ ਦੀ ਸਫ਼ਾਈ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਹ ਆਗੂ ਪਾਰਟੀ ‘ਚ ਨਹੀਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments