Wednesday, July 8, 2026
spot_imgspot_imgspot_imgspot_img
HomeLatest NewsHoshiarpur ‘ਚ ਬਣੇਗਾ AAP ਦਾ ਮੇਅਰ, ਨਿਗਮ ਚੋਣਾਂ ਵਿੱਚ ਵੱਡੀ ਜਿੱਤ; ਵਿਧਾਇਕ...

Hoshiarpur ‘ਚ ਬਣੇਗਾ AAP ਦਾ ਮੇਅਰ, ਨਿਗਮ ਚੋਣਾਂ ਵਿੱਚ ਵੱਡੀ ਜਿੱਤ; ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਜਿੱਤ ‘ਤੇ ਵਧਾਈ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ।

ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਉਨ੍ਹਾਂ ਦੇ ਵੱਡੇ ਭਰਾ ਰਾਜੇਸ਼ਵਰ ਦਿਆਲ ਨੇ ਆਮ ਆਦਮੀ ਪਾਰਟੀ ਤੋਂ ਨਗਰ ਨਿਗਮ ਚੋਣਾਂ ਜਿੱਤੀਆਂ। ਬ੍ਰਹਮ ਸ਼ੰਕਰ ਜਿੰਪਾ ਨੇ ਪੂਰੇ ਹੁਸ਼ਿਆਰਪੁਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਨੂੰ ਵਧਾਈ ਦਿੱਤੀ ਅਤੇ ਇਸ ਵਾਰ ਨਗਰ ਨਿਗਮ ਦਾ ਕੰਟਰੋਲ ਆਮ ਆਦਮੀ ਪਾਰਟੀ ਦੇ ਮੇਅਰ ਦੇ ਹੱਥਾਂ ਵਿੱਚ ਹੋਵੇਗਾ।
ਜ਼ਿਕਰਯੋਗ ਹੈ ਕਿ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪਈਆਂ ਚੋਣਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ ਕੁੱਲ ਵੋਟਰਾਂ ਵਿੱਚੋਂ 60% ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪ੍ਰਸ਼ਾਸਨ ਵੱਲੋਂ ਵੋਟਾਂ ਕਰਵਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਗਏ। ਇਹਨਾਂ ਚੋਣਾਂ ਦਰਮਿਆਨ ਕਿਸੇ ਵੀ ਪਾਸੇ ਤੋਂ ਕੋਈ ਵੀ ਘਟਨਾ ਦੀ ਜਾਣਕਾਰੀ ਨਹੀਂ ਮਿਲੀ । ਸਾਰਾ ਮਤ ਦਾ ਸ਼ਾਂਤੀ ਪੂਰਵਕ ਹੋਇਆ। ਆਮ ਆਦਮੀ ਪਾਰਟੀ ਵੱਲੋਂ ਖੜੇ ਕੀਤੇ ਗਏ ਆਪਣੇ ਪੁਰਾਣੇ ਕੌਂਸਲਰ ਸਾਰੇ ਹੀ ਜਿੱਤ ਪ੍ਰਾਪਤ ਕਰ ਗਏ।

ਗੁਰੂ ਹਰ ਸਹਾਏ ਕਾਂਗਰਸ ਜੇੱਤੂ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 8:00 ਵਜੇ ਸ਼ੁਰੂ ਹੋਈ ਅਤੇ ਸ਼ਾਮ 4:00 ਵਜੇ ਤੱਕ ਜਾਰੀ ਰਹੀ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਦੋ ਥਾਵਾਂ ‘ਤੇ ਵੋਟਿੰਗ ਹੋਈ। ਇੱਕ ਗੁਰੂ ਹਰ ਸਹਾਏ ਹਲਕੇ ਵਿੱਚ ਨਗਰ ਕੌਂਸਲ ਚੋਣਾਂ ਲਈ ਅਤੇ ਦੂਜੀ ਮਮਦੋਟ ਵਿੱਚ ਨਗਰ ਪੰਚਾਇਤ ਚੋਣਾਂ ਲਈ। ਸ਼ਾਮ 4:00 ਵਜੇ ਤੋਂ ਬਾਅਦ ਰੁਝਾਨ ਆਏ। ਜਿਸ ਵਿੱਚ ਗੁਰੂ ਹਰ ਸਹਾਏ ਵਿੱਚ ਕਾਂਗਰਸ ਨੂੰ ਵੱਡੀ ਜਿੱਤ ਮਿਲੀ। ਕੁੱਲ 15 ਵਾਰਡਾਂ ਵਿੱਚੋਂ ਕਾਂਗਰਸ ਨੇ 13 ਵਾਰਡਾਂ ‘ਤੇ ਜਿੱਤ ਪ੍ਰਾਪਤ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਦੋ ਜਿੱਤੀਆਂ।

ਮਮਦੋਟ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ

ਮਮਦੋਟ ਵਿੱਚ, ਕੁੱਲ 13 ਨਗਰ ਪੰਚਾਇਤ ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਬਿਨਾਂ ਚੋਣ ਲੜੇ 9 ਅਤੇ ਅਕਾਲੀ ਦਲ ਨੇ ਪਹਿਲਾਂ ਚੋਣਾਂ ਜਿੱਤੇ ਦੋ ਜਿੱਤੀਆਂ ਹਨ। ਇਸੇ ਤਰ੍ਹਾਂ, ਅੱਜ ਮਮਦੋਟ ਵਿੱਚ ਹੋ ਰਹੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਦੋ ਸੀਟਾਂ ਜਿੱਤੀਆਂ
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments