Wednesday, July 8, 2026
spot_imgspot_imgspot_imgspot_img
HomeLatest Newsਕਿਸੇ ਵੀ ਫੈਸਲੇ ‘ਤੇ ਨਹੀਂ ਹੋਵੇਗਾ ਪੁਨਰ ਵਿਚਾਰ, ਬਘੇਲ ਦੇ ਬਿਆਨ ਤੋਂ...

ਕਿਸੇ ਵੀ ਫੈਸਲੇ ‘ਤੇ ਨਹੀਂ ਹੋਵੇਗਾ ਪੁਨਰ ਵਿਚਾਰ, ਬਘੇਲ ਦੇ ਬਿਆਨ ਤੋਂ ਬਾਅਦ ਚੰਨੀ ਨੂੰ ਝਟਕਾ!

ਚਰਨਜੀਤ ਚੰਨੀ ਧੜਾ ਪੰਜਾਬ ਪ੍ਰਧਾਨ ਅਹੁਦੇ ‘ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਰਕਰਾਰ ਰੱਖਣ ਦੇ ਹਾਈਕਮਾਂਡ ਦੇ ਫੈਸਲੇ ਤੋਂ ਖੁਸ਼ ਨਹੀਂ ਹੈ।

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਚੰਡੀਗੜ੍ਹ ਦੌਰੇ ਦੇ ਦੋ ਦਿਨ ਬੀਤ ਚੁੱਕੇ ਹਨ। ਇਸ ਦੌਰਾਨ ਚਰਨਜੀਤ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਹੈ। ਭੂਪੇਸ਼ ਬਘੇਲ ਬਾਕੀ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ਚੰਨੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਚੰਨੀ ਦੀ ਨਾਰਾਜ਼ਗੀ ਦੇ ਵਿਚਕਾਰ ਬਘੇਲ ਨੇ ਕਹਿ ਦਿੱਤਾ ਹੈ ਕਿ ਪੰਜਾਬ ਕਾਂਗਰਸ ‘ਚ ਕਿਸੇ ਵੀ ਫੈਸਲੇ ਪੁਨਰ ਵਿਚਾਰ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ‘ਚ ਕੋਈ ਵੀ ਨਾਰਾਜ਼ ਨਹੀਂ ਹੈ।
ਦੱਸ ਦੇਈਏ ਕਿ ਚਰਨਜੀਤ ਚੰਨੀ ਧੜਾ ਪੰਜਾਬ ਪ੍ਰਧਾਨ ਅਹੁਦੇ ‘ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਰਕਰਾਰ ਰੱਖਣ ਦੇ ਹਾਈਕਮਾਂਡ ਦੇ ਫੈਸਲੇ ਤੋਂ ਖੁਸ਼ ਨਹੀਂ ਹੈ। ਚੰਨੀ ਧੜੇ ਦਾ ਕਹਿਣਾ ਸੀ ਕਿ ਉਹ ਪਾਰਟੀ ਹਾਈ ਕਮਾਂਡ ਨੂੰ ਮਿਲ ਕੇ ਫੈਸਲੇ ‘ਤੇ ਪੁਨਰ ਵਿਚਾਰ ਕਰਨ ਦੀ ਅਪੀਲ ਕਰੇਗਾ। ਪਰ, ਇਸ ਵਿਚਕਾਰ ਬਘੇਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਫੈਸਲੇ ‘ਤੇ ਪੁਨਰ ਵਿਚਾਰ ਨਹੀਂ ਹੋਵੇਗਾ। ਹੁਣ, ਇਸ ਬਿਆਨ ਤੋਂ ਬਾਅਦ ਚਰਨਜੀਤ ਚੰਨੀ ਦਾ ਅਗਲਾ ਕਦਮ ਕੀ ਹੋਵੇਗਾ, ਇਸ ‘ਤੇ ਸਭ ਦੀਆਂ ਨਜ਼ਰਾਂ ਹਨ।

6 ਜੁਲਾਈ ਤੋਂ ਚੰਡੀਗੜ੍ਹ ‘ਚ ਬਘੇਲ

ਭੁਪੇਸ਼ ਬਘੇਲ 6 ਜੁਲਾਈ ਨੂੰ ਚੰਡੀਗੜ੍ਹ ਪਹੁੰਚੇ ਸਨ। ਉਹ 5 ਦਿਨਾਂ ਲਈ ਚੰਡੀਗੜ੍ਹ ਰੁਕਣਗੇ। ਹਾਈ ਕਮਾਂਡ ਨੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਅੰਦਰ ਮਤਭੇਦਾਂ ਨੂੰ ਸੁਲਝਾਉਣ ਲਈ ਭੇਜਿਆ ਹੈ। ਬਘੇਲ ਇਸ ਦੌਰਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੌਰਾਨ ਚਰਨਜੀਤ ਚੰਨੀ ਇਨ੍ਹਾਂ ਮੀਟਿੰਗਾਂ ‘ਚ ਨਜ਼ਰ ਨਹੀਂ ਆ ਰਹੇ। ਦੂਜੇ ਪਾਸੇ, ਚੰਨੀ ਨੇ ਬੀਤੀ ਦਿਨੀਂ ਕੁਝ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨਾਲ ਸੁਖਜਿੰਦਰ ਸਿੰਘ ਰੰਧਾਵਾ ਵੀ ਤਸਵੀਰਾਂ ‘ਚ ਨਜ਼ਰ ਆਏ। ਰੰਧਾਵਾ ਵੀ ਬੁਪੇਸ਼ ਬਘੇਲ ਦੀਆਂ ਮੀਟਿੰਗਾਂ ‘ਚ ਹੁਣ ਤੱਕ ਸ਼ਾਮਲ ਨਹੀਂ ਹੋਏ ਹਨ।

ਪ੍ਰਧਾਨਗੀ ਦੇ ਰੇਸ ‘ਚ ਸਨ ਚੰਨੀ ਤੇ ਰੰਧਾਵਾ

ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਦੋਵੇਂ ਹੀ ਪੰਜਾਬ ਕਾਂਗਰਸ ਪ੍ਰਧਾਨ ਦੀ ਰੇਸ ‘ਚ ਸਨ। ਹਾਲਾਂਕ, ਜਦੋਂ ਵੜਿੰਗ ਨੂੰ ਅਹੁਦੇ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਗਿਆ ਤਾਂ ਚੰਨੀ ਇਸ ਫੈਸਲੇ ਤੋਂ ਸਭ ਤੋਂ ਵੱਧ ਨਾਰਾਜ਼ ਨਜ਼ਰ ਆਏ। ਉਨ੍ਹਾਂ ਨੇ ਆਪਣੀ ਰਿਹਾਇਸ਼ ‘ਤੇ ਇੱਕ ਮੀਟਿੰਗ ਸੱਦੀ, ਜਿਸ ‘ਚ ਕਈ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਏ।
ਇਸ ਤੋਂ ਬਾਅਦ ਬਘੇਲ ਦੇ ਦੌਰੇ ਵਾਲੇ ਦਿਨ ਵੀ ਚੰਨੀ ਨੇ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ, ਜਿਸ ‘ਚ ਉਨ੍ਹਾਂ ਨਾਲ ਸੁਖਜਿੰਦਰ ਰੰਧਾਵਾ ਸਮੇਤ ਹੋਰ ਵੀ ਸੀਨੀਅਰ ਕਾਂਗਰਸੀ ਆਗੂ ਨਜ਼ਰ ਆਏ, ਜਿਨ੍ਹਾਂ ‘ਚ ਕੁੱਝ ਪੰਜਾਬ ਦੇ ਮੌਜੂਦਾ ਵਿਧਾਇਕ ਵੀ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_imgspot_imgspot_imgspot_img

Most Popular

Recent Comments