Wednesday, July 8, 2026
spot_imgspot_imgspot_imgspot_img
HomeLatest NewsRaj Kumar Verka ਤੇ Sukhwinder Danny ਨੇ ਸੰਭਾਲੇ ਅਹੁਦੇ, ਦੋਵਾਂ ਆਗੂਆਂ ਨੂੰ...

Raj Kumar Verka ਤੇ Sukhwinder Danny ਨੇ ਸੰਭਾਲੇ ਅਹੁਦੇ, ਦੋਵਾਂ ਆਗੂਆਂ ਨੂੰ ਲਾਇਆ ਪੰਜਾਬ ਕਾਂਗਰਸ ਕਾਰਜਕਾਰੀ ਪ੍ਰਧਾਨ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਵੀ ਮੌਜੂਦ ਰਹੇ।

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਾਨਜ਼ੰਗੀ ਦੇ ਦਰਮਿਆਨ ਨਵੇਂ ਅਹੁਦੇਦਾਰਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ। ਰਾਜ ਕੁਮਾਰ ਵੇਰਕਾ ਅਤੇ ਸੁਖਵਿੰਦਰ ਡੈਨੀ ਨੇ ਪਾਰਟੀ ਵੱਲੋਂ ਦਿੱਤੇ ਗਏ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ। ਦੋਵਾਂ ਆਗੂਆਂ ਨੂੰ ਨਵੀਂ ਜਾਰੀ ਕੀਤੀ ਗਈ ਲਿਸਟ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਵੀ ਮੌਜੂਦ ਰਹੇ। ਦੋਵਾਂ ਆਗੂਆਂ ਨੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕਰਦਿਆਂ ਮੂੰਹ ਮਿੱਠਾ ਕਰਵਾਇਆ। ਪਾਰਟੀ ਵੱਲੋਂ ਇਹ ਕਦਮ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਅੰਦਰੂਨੀ ਮਤਭੇਦਾਂ ਨੂੰ ਘਟਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖਤਮ ਕਰਨ ਦੇ ਲਈ ਭੂਪੇਸ਼ ਬਘੇਲ ਨੇ ਅੱਜ ਚੰਡੀਗੜ੍ਹ ਵਿੱਚ ਦੋ ਮੀਟਿੰਗਾਂ ਬੁਲਾਈਆਂ ਹਨ। ਪਹਿਲੀ ਕਾਰਜਕਾਰੀ ਮੁਖੀਆਂ ਅਤੇ ਅਹੁਦੇਦਾਰਾਂ ਨਾਲ ਹੈ, ਜਿਨ੍ਹਾਂ ਦਾ ਚੰਨੀ ਧੜੇ ਨੇ ਬਾਈਕਾਟ ਕੀਤਾ ਹੈ। ਦੂਜੀ ਜ਼ਿਲ੍ਹਾ ਮੁਖੀਆਂ ਨਾਲ ਹੈ, ਜੋ ਸਾਰੇ ਵੜਿੰਗ ਦੇ ਸਮਰਥਕ ਹਨ। ਇਸ ਤੋਂ ਬਾਅਦ, ਬਘੇਲ ਸੀਨੀਅਰ ਆਗੂਆਂ ਨਾਲ ਇੱਕ-ਨਾਲ-ਇੱਕ ਮੀਟਿੰਗਾਂ ਵੀ ਕਰਨਗੇ। ਦੱਸ ਦਈਏ ਕਿ ਬੀਤੇ ਕੱਲ੍ਹ ਯਾਨੀ 6 ਜੁਲਾਈ ਨੂੰ ਭੂਪੇਸ਼ ਬਘੇਲ ਚੰਡੀਗੜ੍ਹ ਪਹੁੰਚੇ ਸਨ। ਉਹ ਪੰਜ ਦਿਨਾਂ ਦੇ ਲਈ ਪੰਜਾਬ ਦੌਰੇ ‘ਤੇ ਹਨ।

ਸਵੇਰੇ ਬਘੇਲ ਅਤੇ ਫਿਰ ਚੰਨੀ ਨਾਲ ਮੁਲਾਕਾਤ

ਇਸ ਵਿਚਾਲੇ ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਸਵੇਰੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਉਸ ਤੋਂ ਥੋੜ੍ਹੀ ਹੀ ਦੇਰ ਬਾਅਦ ਰਾਜ ਕੁਮਾਰ ਵੇਰਕਾ ਚਰਨਜੀਤ ਸਿੰਘ ਚੰਨੀ ਦੇ ਨਾਲ ਨਜ਼ਰ ਆਏ। ਦੱਸ ਦਈਏ ਕਿ ਰਾਹੁਲ ਗਾਂਧੀ ਅੱਜ ਵਿਦੇਸ਼ ਤੋਂ ਵਾਪਿਸ ਆ ਰਹੇ ਹਨ। ਹਲਾਂਕਿ, ਪਹਿਲਾਂ ਖ਼ਬਰਾਂ ਇਹ ਸਨ ਕਿ ਚੰਨੀ ਆਪਣੇ ਧੜੇ ਦੇ ਨਾਲ ਦਿੱਲੀ ਪਹੁੰਚ ਗਏ ਹਨ। ਸੰਭਾਵਨਾ ਹੈ ਕਿ ਰਾਹੁਲ ਗਾਂਧੀ ਦੇ ਭਾਰਤ ਆਉਣ ਤੋਂ ਬਾਅਦ ਚਰਨਜੀਤ ਸਿੰਘ ਉਨ੍ਹਾਂ ਦੇ ਨਾਲ ਜਲਦ ਮੁਲਾਕਾਤ ਕਰ ਸਕਦੇ ਹਨ।
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਇਸ ਵੇਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਹਟਾਉਣ ‘ਤੇ ਅੜੇ ਹਨ। ਇਸ ਲਈ ਉਨ੍ਹਾਂ ਨੇ 3 ਜੁਲਾਈ ਨੂੰ ਮੋਰਿੰਡਾ ਸਥਿਤ ਆਪਣੇ ਘਰ ‘ਤੇ ਲਗਭਗ 50 ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਹਾਲਾਂਕਿ, ਪ੍ਰਧਾਨ ਰਾਜਾ ਵੜਿੰਗ ਚਰਨਜੀਤ ਚੰਨੀ ਦਾ ਮੁਕਾਬਲਾ ਕਰਨ ਲਈ ਘਰ-ਘਰ ਜਾ ਕੇ ਆਗੂਆਂ ਨੂੰ ਮਿਲ ਰਹੇ ਹਨ। ਐਤਵਾਰ ਨੂੰ, ਨਵਜੋਤ ਸਿੱਧੂ ਧੜੇ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਵੀ ਹਾਈ ਕਮਾਂਡ ਨੂੰ ਇੱਕ ਖੁੱਲ੍ਹਾ ਪੱਤਰ ਲਿਖਿਆ। ਜਿਸ ਵਿੱਚ ਉਨ੍ਹਾਂ ਨੂੰ ਇੱਕ ਮਜ਼ਬੂਤ ​​ਆਗੂ ਨੂੰ ਪ੍ਰਧਾਨ ਨਿਯੁਕਤ ਕਰਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਨੇ ਇੱਕ ਮਜ਼ਬੂਤ ​​ਆਗੂ ਨੂੰ ਵਾਗਡੋਰ ਸੌਂਪਣ ਦਾ ਸੁਝਾਅ ਦਿੱਤਾ। ਹਾਲਾਂਕਿ, ਨਵਜੋਤ ਸਿੱਧੂ ਨੇ ਅਜੇ ਤੱਕ ਇਸ ਮਾਮਲੇ ‘ਤੇ ਰਸਮੀ ਤੌਰ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_imgspot_imgspot_imgspot_img

Most Popular

Recent Comments