Thursday, July 9, 2026
spot_imgspot_imgspot_imgspot_img
HomeLatest Newsਰਾਜ ਸਭਾ ਮੈਂਬਰ ਵਜੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਚਾਰ ਸਾਲ ਪੂਰੇ

ਰਾਜ ਸਭਾ ਮੈਂਬਰ ਵਜੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਚਾਰ ਸਾਲ ਪੂਰੇ

ਰਾਜ ਸਭਾ ਮੈਂਬਰ ਵਜੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਚਾਰ ਸਾਲ ਪੂਰੇ

ਚੋਣ ਵਾਅਦਿਆਂ ਨੂੰ ਕਾਨੂੰਨੀ ਗਾਰੰਟੀ ਦੇਣ ਵਾਲੇ ਬਿੱਲ ‘ਤੇ ਹੋਵੇਗੀ ਸੰਸਦ ਵਿੱਚ ਚਰਚਾ

ਪੰਜਾਬ ਦੇ ਮਸਲਿਆਂ ਨੂੰ ਰਾਜ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ, ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਮਦਦ ਵਿੱਚ ਨਿਭਾਈ ਅਹਿਮ ਭੂਮਿਕਾ

ਵੀਓਪੀ ਬਿਊਰੋ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਸੰਸਦੀ ਕਾਰਜਕਾਲ ਦੇ ਚਾਰ ਸਾਲ ਸਫਲਤਾਪੂਰਵਕ ਪੂਰੇ ਕਰ ਲਏ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਸੰਸਦ ਦੇ ਉੱਚ ਸਦਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਪੰਜਾਬੀਆਂ, ਦੀ ਮਦਦ ਲਈ ਵੀ ਮਹੱਤਵਪੂਰਨ ਯੋਗਦਾਨ ਪਾਇਆ।

ਸੰਤ ਸੀਚੇਵਾਲ ਵੱਲੋਂ ਪੇਸ਼ ਕੀਤਾ ਗਿਆ ਚੋਣ ਵਾਅਦਿਆਂ ਨੂੰ ਕਾਨੂੰਨੀ ਗਾਰੰਟੀ ਦੇਣ ਸੰਬੰਧੀ ਪ੍ਰਾਈਵੇਟ ਮੈਂਬਰ ਬਿੱਲ ਦੇਸ਼ ਵਿੱਚ ਲੋਕਤੰਤਰ ਅਤੇ ਚੋਣ ਪ੍ਰਣਾਲੀ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਪਹਿਲ ਵਜੋਂ ਸਾਹਮਣੇ ਆਇਆ। ਇਸ ਨਿੱਜੀ ਬਿੱਲ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੱਲੋਂ ਵੀ ਪ੍ਰਸ਼ੰਸ਼ਾ ਕੀਤੀ ਗਈ ਅਤੇ ਇਸ ਨੂੰ ਸੰਸਦੀ ਕਾਰਵਾਈ ਦੌਰਾਨ ਚਰਚਾ ਲਈ ਸਿਫ਼ਾਰਸ਼ ਕੀਤਾ ਗਿਆ।

ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਮਦਦ ਦੇ ਖੇਤਰ ਵਿੱਚ ਵੀ ਸੰਤ ਸੀਚੇਵਾਲ ਦੀ ਭੂਮਿਕਾ ਵਿਸ਼ੇਸ਼ ਰਹੀ। ਉਨ੍ਹਾਂ ਦੇ ਯਤਨਾਂ ਸਦਕਾ ਖਾੜੀ ਦੇਸ਼ਾਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਫਸੀਆਂ 160 ਭਾਰਤੀ ਧੀਆਂ-ਭੈਣਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਫਸੇ 87 ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਗਈ। ਵਿਦੇਸ਼ਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ ਮੌਤ ਦਾ ਸ਼ਿਕਾਰ ਹੋਏ 62 ਪੰਜਾਬੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਵਿੱਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਪੱਖੋਂ ਉਹ ਪੰਜਾਬ ਦੇ ਬਾਕੀ ਸੰਸਦ ਮੈਂਬਰਾਂ ਵਿੱਚ ਸਭ ਤੋਂ ਅੱਗੇ ਰਹੇ।

ਸੰਤ ਸੀਚੇਵਾਲ ਵੱਲੋਂ ਸੰਸਦ ਵਿੱਚ ਲਗਾਤਾਰ ਉਠਾਈ ਗਈ ਮੰਗ ਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਪੰਜਾਬ ਵਿੱਚ ਰੁਕੇ ਹੋਏ ਪ੍ਰੋਜੈਕਟਾਂ ਨੂੰ ਮੁੜ ਮਨਜ਼ੂਰੀ ਮਿਲੀ। ਜਿਸ ਤਹਿਤ ਪੰਜਾਬ ਵਿੱਚ ਕਰੀਬ 835 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 64 ਸੜਕਾਂ ਤੇ 38 ਪੁਲਾਂ ਬਣਾਏ ਜਾਣੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਫ਼ਰ ਕਾਲ ਦੌਰਾਨ ਸਕੂਲੀ ਸਿੱਖਿਆ ਵਿੱਚ ਵਾਤਾਵਰਨ ਨੂੰ ਹੋਰ ਵਿਿਸ਼ਆਂ ਵਾਂਗ ਲਾਜ਼ਮੀ ਵਿਸ਼ਾ ਬਣਾਉਣ ਅਤੇ ਸਕੂਲਾਂ ਵਿੱਚ ਬੀ.ਐਲ.ਐਸ (ਬੇਸਿਕ ਲਾਇਫ ਸਪੋਰਟ) ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਰੱਖੀ, ਜਿਸ ਦੀ ਕਾਫ਼ੀ ਚਰਚਾ ਹੋਈ। ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ਦੀ ਗੰਭੀਰਤਾ ਨੂੰ ਦੇਖਦਿਆ ਹੋਇਆ ਤੁਰੰਤ ਇਸਨੂੰ ਸਕੂਲਾਂ ਵਿੱਚ ਲਾਗੂ ਕਰਨ ਦਾ ਫੈਸਲਾ ਜਾਰੀ ਕੀਤਾ ਸੀ।

ਆਪਣੇ ਸੰਸਦੀ ਕਾਰਜਕਾਲ ਦੌਰਾਨ ਸੰਤ ਸੀਚੇਵਾਲ ਨੇ ਕਿਸਾਨੀ, ਪਾਣੀ, ਵਾਤਾਵਰਨ, ਪੰਜਾਬੀ ਮਾਂ-ਬੋਲੀ, ਨੌਜਵਾਨਾਂ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਰਾਜ ਸਭਾ ਵਿੱਚ ਉਠਾਇਆ। ਖ਼ਾਸ ਕਰਕੇ ਜਲਵਾਯੂ ਤਬਦੀਲੀ ਅਤੇ ਵਾਤਾਵਰਨ ਸੰਭਾਲ ਦੇ ਮੁੱਦਿਆਂ ਨੂੰ ਉਨ੍ਹਾਂ ਨੇ ਵਾਰ-ਵਾਰ ਸੰਸਦ ਵਿੱਚ ਪ੍ਰਮੁੱਖਤਾ ਨਾਲ ਰੱਖਿਆ।

ਚਾਰ ਸਾਲਾਂ ਦੌਰਾਨ ਉਨ੍ਹਾਂ ਨੇ ਰਾਜ ਸਭਾ ਵਿੱਚ 268 ਸਵਾਲ ਪੁੱਛੇ। ਸਵਾਲਾਂ ਦੀ ਚੋਣ ਵਿੱਚ ਹੋ ਰਹੇ ਪੱਖਪਾਤ ਦਾ ਮੁੱਦਾ ਵੀ ਉਨ੍ਹਾਂ ਨੇ ਤਤਕਾਲੀਨ ਰਾਜ ਸਭਾ ਦੇ ਚੇਅਰਮੈਨ ਸ਼੍ਰੀ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਜ਼ੋਰਦਾਰ ਢੰਗ ਨਾਲ ਉਠਾਇਆ। ਸਿਫ਼ਰ ਕਾਲ ਦੌਰਾਨ ਉਨ੍ਹਾਂ ਨੇ ਜਨ-ਹਿੱਤ ਦੇ ਮੁੱਦੇ ਸੰਸਦ ਵਿੱਚ ਉਠਾਏ। ਇਸ ਤੋਂ ਇਲਾਵਾ ਸਪੈਸ਼ਲ ਮੈਂਸ਼ਨ ਰਾਹੀਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਨ ਵਾਲੇ ਪਹਿਲੇ ਸੰਸਦ ਮੈਂਬਰਾਂ ਵਿੱਚ ਵੀ ਉਹ ਸ਼ਾਮਲ ਰਹੇ।

ਐਮ.ਪੀ. ਲੈਡ ਫੰਡ ਦੀ ਪਾਰਦਰਸ਼ੀ ਅਤੇ ਲੋਕ-ਹਿੱਤ ਵਰਤੋਂ ਦੇ ਮਾਮਲੇ ਵਿੱਚ ਵੀ ਸੰਤ ਸੀਚੇਵਾਲ ਨੇ ਮਿਸਾਲ ਕਾਇਮ ਕੀਤੀ। ਉਨ੍ਹਾਂ ਵੱਲੋਂ 300 ਤੋਂ ਵੱਧ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ 250 ਤੋਂ ਵੱਧ ਪਾਣੀ ਦੀਆਂ ਟੈਂਕੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਇੰਨੀਆਂ ਹੀ ਹੋਰ ਟੈਂਕੀਆਂ ਮਨਜ਼ੂਰੀ ਅਤੇ ਵੰਡ ਦੀ ਉਡੀਕ ਵਿੱਚ ਹਨ।

ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਸੰਤ ਸੀਚੇਵਾਲ ਦੀ ਕਾਰਜਸ਼ੈਲੀ ਦੀ ਵਿਸ਼ੇਸ਼ ਪਹਿਚਾਣ ਰਹੀ। ਉਨ੍ਹਾਂ ਦਾ ਦਫ਼ਤਰ ਹਮੇਸ਼ਾ ਆਮ ਲੋਕਾਂ ਲਈ ਖੁੱਲ੍ਹਾ ਰਿਹਾ, ਜਿੱਥੇ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚਦੇ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_imgspot_imgspot_imgspot_img

Most Popular

Recent Comments