ਸਿਹਤ ਮੰਤਰੀ ਜੌੜਾਮਾਜਰਾ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੀ ‘ਡਾਕਟਰ ਭਾਬੀ’ ਨੂੰ ਵੀ ਲਾਈ ਫਟਕਾਰ, ਐੱਸਐੱਮਓ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਸਿਹਤ ਮੰਤਰੀ ਜੌੜਾਮਾਜਰਾ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੀ ‘ਡਾਕਟਰ ਭਾਬੀ’ ਨੂੰ ਵੀ ਲਾਈ ਫਟਕਾਰ, ਐੱਸਐੱਮਓ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਵੀਓਪੀ ਬਿਊਰੋ – ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਖਰਾਬ ਗੱਦਿਆਂ ਉੱਤੇ ਲੇਟਾਉਣ ਤੋਂ ਬਾਅਦ ਲਗਾਤਾਰ ਲਗਾਤਾਰ ਵਿਰੋਧ ਦਾ ਸਾਹਮਣਾ ਕਰ ਰਹੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਤੋਂ ਪਹਿਲਾਂ ਬੀਤੀ 20 ਜੁਲਾਈ ਨੂੰ ਖਰੜ ਦੇ ਸਿਵਲ ਹਸਪਤਾਲ ਵਿਖੇ ਵੀ ਚੈਕਿੰਗ ਕੀਤੀ ਸੀ ਅਤੇ ਇਸ ਦੌਰਾਨ ਉਹਨਾਂ ਨੇ ਉੱਥੇ ਮੌਜੂਦ ਸੀਨੀਅਰ ਮੈਡੀਕਲ ਆਫਿਸਰ (ਐੱਸਐੱਮਓ) ਨੂੰ ਵੀ ਉੱਥੇ ਦੇ ਮਾੜੇ ਪ੍ਰਬੰਧਾਂ ਕਾਰਨ ਖਰੀਆਂ-ਖਰੀਆਂ ਸੁਣਾਈਆਂ ਸਨ ਅਤੇ ਇਸ ਘਟਨਾ ਤੋਂ ਬਾਅਦ ਉਕਤ ਐੱਸਐੱਮਓ ਨੇ ਵੀ ਅਸਤੀਫਾ ਦੇ ਦਿੱਤਾ ਹੈ। ਤਹਾਨੂੰ ਦੱਸ ਦੇਇਏ ਕਿ ਇਹ ਐੱਸਐੱਮਓ ਕੋਈ ਹੋਰ ਨਹੀਂ ਸਗੋਂ ਕਿ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭਾਬੀ ਤੇ ਡਾ. ਮਨੋਹਰ ਸਿੰਘ ਦੀ ਪਤਨੀ ਡਾ. ਮਨਿੰਦਰ ਕੌਰ ਹੈ।

ਜਾਣਕਾਰੀ ਮੁਤਾਬਕ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ 20 ਜੁਲਾਈ ਨੂੰ ਖਰੜ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ ਸਨ। ਇਸ ਦੌਰਾਨ ਉਹਨਾਂ ਨੇ ਦੇਖਿਆ ਕਿ ਨਾ ਤਾਂ ਵਾਰਡ ਵਿਚ ਪੱਖੇ ਚੱਲ ਰਹੇ ਸਨ ਅਤੇ ਨਾਲ ਹੀ ਸਿਵਲ ਹਸਪਤਾਲ ਦੇ ਬਾਥਰੂਮਾਂ ਵਿਚ ਹੀ ਕੋਈ ਸਫਾਈ ਸੀ। ਇਸ ਦੌਰਾਨ ਹਸਪਤਾਲ ਦੇ ਪ੍ਰਬੰਧ ਵੀ ਕੁਝ ਠੀਕ ਨਹੀਂ ਸਨ ਤਾਂ ਉਹਨਾਂ ਨੇ ਇਸ ਗੱਲ ਨੂੰ ਲੈ ਕੇ ਐੱਸਐੱਮਓ ਡਾ. ਮਨਿੰਦਰ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਭਾਬੀ ਹਨ, ਨੂੰ ਖਰੀਆਂ ਖਰੀਆਂ ਸੁਣਾਉਂਦੇ ਹੋਏ ਇਹਨਾਂ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਕਿਹਾ ਅਤੇ ਇਸ ਤੋਂ ਬਾਅਦ ਹੀ ਐੱਸਐੱਮਓ ਡਾ. ਮਨਿੰਦਰ ਕੌਰ ਦਾ ਤਬਾਦਲਾ ਵੀ ਕਰ ਦਿੱਤਾ ਗਿਆ ਅਤੇ ਉਹਨਾਂ ਨੂੰ ਖਰੜ ਸਿਵਲ ਹਸਪਤਾਲ ਤੋਂ ਬਦਲ ਕੇ ਬਰਨਾਲਾ ਦੇ ਧਨੌਲਾ ਵਿਖੇ ਭੇਜ ਦਿੱਤਾ ਗਿਆ।

ਇਸ ਦੌਰਾਨ ਹੀ ਖਬਰ ਸਾਹਮਣੇ ਆ ਰਹੀ ਹੈ ਕਿ ਡਾ. ਮਨਿੰਦਰ ਕੌਰ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਜਦ ਡਾ. ਮਨਿੰਦਰ ਕੌਰ ਨਾਲ ਗੱਲ ਕਰ ਕੇ ਜਾਨਣ ਦੀ ਕੋਸ਼ਿਸ਼ ਕਤੀ ਗਈ ਕਿ ਉਹਨਾਂ ਨੇ ਅਸਤੀਫਾ ਕਿਸ ਕਾਰਨ ਦਿੱਤਾ ਹੈ, ਤਾਂ ਉਹਨਾਂ ਨੇ ਕਿਹਾ ਕਿ ਸਿਹਤ ਮੰਤਰੀ ਵਾਲੀ ਗੱਲ ਕਾਰਨ ਉਹਨਾਂ ਨੇ ਅਸਤੀਫਾ ਨਹੀਂ ਦਿੱਤਾ ਹੈ ਅਤੇ ਇਹ ਉਹਨਾਂ ਨਿੱਜੀ ਕਾਰਨ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਤਾਂ 10 ਦਿਨ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ ਪਰ ਹੁਣ ਉਹ 3 ਮਹੀਨੇ ਦੇ ਨੋਟਿਸ ਪੀਰੀਅਡ ਦੀ ਡਿਊਟੀ ਪੂਰੀ ਕਰਨਗੇ। ਇਸ ਦੌਰਾਨ ਉਹਨਾਂ ਨੇ ਸਿਹਤ ਮੰਤਰੀ ਦੇ ਦੌਰੇ ਸਬੰਧੀ ਕੋਈ ਗੱਲ ਨਹੀਂ ਕੀਤੀ।

ਇਸ ਦੌਰਾਨ ਦੇਖਿਆ ਜਾ ਸਕਦਾ ਹੈ ਕਿ ਕਾਰਨ ਜੋ ਵੀ ਹੋਵੇ ਪਰ ਸਿਹਤ ਮੰਤਰੀ ਦੀ ਫਟਕਾਰ ਤੋਂ ਬਾਅਦ ਕੁਝ ਅਸਰ ਤਾਂ ਡਾਕਟਰ ਸਾਹਿਬਾਂ ਉੱਤੇ ਪਿਆ ਹੋਵੇਗਾ। ਇਸ ਤੋਂ ਪਹਿਲਾਂ ਉਹਨਾਂ ਦੇ ਪਤੀ ਡਾ. ਮਨੋਹਰ ਸਿੰਘ ਨੇ ਵੀ ਪੰਜਾਬ ਵਿਧਾਨ ਸਭਾ ਦੀ ਚੋਣ ਲੜਨ ਲਈ ਐੱਸਐੱਮਓ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ ਪਰ ਇਸ ਦੌਰਾਨ ਉਹ ਬੱਸੀ ਪਠਾਣਾ ਤੋਂ ਆਜਾਦ ਉਮੀਦਵਾਰ ਵਜੋਂ ਚੋਣ ਹਾਰ ਗਏ ਸਨ।

error: Content is protected !!