Saturday, July 11, 2026
spot_imgspot_imgspot_imgspot_img
HomeLatest NewsPunjab ਦੇ 3 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਕਈ...

Punjab ਦੇ 3 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

12 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਹੀ ਸੂਬੇ ਦੇ 15 ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ,ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਲਈ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ
13 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਲਈ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ,ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਲਈ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
14 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, 12 ਜ਼ਿਲ੍ਹਿਆਂ ਲਈ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਲਈ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ, ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.9 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ (ਸਿਟੀ) ਦਾ ਵੱਧੋ-ਵੱਧ ਤਾਪਮਾਨ 32.3 ਡਿਗਰੀ, ਚੰਡੀਗੜ੍ਹ (ਏਅਰਪੋਰਟ) ਦਾ 31.2 ਡਿਗਰੀ, ਅੰਮ੍ਰਿਤਸਰ ਦਾ 35.0 ਡਿਗਰੀ, ਲੁਧਿਆਣਾ ਦਾ 34.0 ਡਿਗਰੀ, ਪਟਿਆਲਾ ਦਾ 32.0 ਡਿਗਰੀ, ਪਠਾਨਕੋਟ ਦਾ 34.9 ਡਿਗਰੀ, ਬਠਿੰਡਾ ਦਾ 37.6 ਡਿਗਰੀ, ਫਰਦੀਕੋਟ ਦਾ 36.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.1 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 38.1 ਡਿਗਰੀ ਦਰਜ ਕੀਤਾ ਗਿਆ।
ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 35.1 ਡਿਗਰੀ, ਹੁਸ਼ਿਆਰਪੁਰ ਦਾ 33.8 ਡਿਗਰੀ, ਮੋਗਾ ਦਾ 33.9 ਡਿਗਰੀ, ਮੁਹਾਲੀ ਦਾ 32.3 ਡਿਗਰੀ, ਮੁਕਤਸਰ ਦਾ 35.4 ਡਿਗਰੀ, ਪਠਾਨਕੋਟ ਦਾ 34.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.3 ਡਿਗਰੀ, ਰੋਪੜ ਦਾ 34.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 35.7 ਡਿਗਰੀ, ਤੇ ਸੰਗਰੂਰ ਦਾ 33.4 ਡਿਗਰੀ ਦਰਜ ਕੀਤਾ ਗਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_imgspot_imgspot_imgspot_img

Most Popular

Recent Comments