ਸੜਕ ਹਾਦਸੇ ਨੇ ਲਈ ਪੰਜਾਬ ਪੁਲਿਸ ਦੇ ASI ਦੀ ਜਾਨ
ਸ੍ਰੀ ਮੁਕਤਸਰ ਸਾਹਿਬ (ਵੀਓਪੀ ਬਿਊਰੋ) ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਅਤੇ ਇਸ ਦੌਰਾਨ ਇੱਕ ASI ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਜਦ ASI ਜ਼ਖਮੀ ਹੋ ਗਿਆ ਤਾਂ ਪਹਿਲਾਂ ਉਨ੍ਹਾਂ ਨੂੰ ਏਮਜ਼ ਬਠਿੰਡਾ ਅਤੇ ਫਿਰ ਹਾਲਤ ਵਿਗੜਨ ‘ਤੇ ਡੀਐਮਸੀ ਲੁਧਿਆਣਾ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਬਰੀਵਾਲਾ ਪੁਲਿਸ ਨੇ ਕਾਰ ਚਾਲਕ ਕ੍ਰਿਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


