Wednesday, August 12, 2026
spot_img
HomeLatest NewsBittu ਖਿਲਾਫ਼ ਲੁਧਿਆਣਾ Police Commissioner ਨੂੰ ਸ਼ਿਕਾਇਤ, ਹਿੰਦੂ-ਸਿੱਖ ਭਾਈਚਾਰੇ ‘ਚ ਫੁੱਟ ਪਾਉਣ...

Bittu ਖਿਲਾਫ਼ ਲੁਧਿਆਣਾ Police Commissioner ਨੂੰ ਸ਼ਿਕਾਇਤ, ਹਿੰਦੂ-ਸਿੱਖ ਭਾਈਚਾਰੇ ‘ਚ ਫੁੱਟ ਪਾਉਣ ਦਾ ਇਲਜ਼ਾਮ

ਸਾਬਕਾ ਕੌਂਸਲਰ ਤੇ ਸਮਾਜਿਕ ਕਾਰਕੁਨ ਪਰਮਿੰਦਰ ਮਹਿਤਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਗਈ ਸ਼ਿਕਾਇਤ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਰਵਨੀਤ ਬਿੱਟੂ ਵੱਲੋਂ ਪੰਜਾਬ ‘ਚ ਹਿੰਦੂ ਤੇ ਸਿੱਖ ਭਾਈਚਾਰਿਆਂ ਵਿਚਕਾਰ ਫੁੱਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਹਾਲ ਹੀ ‘ਚ, ਪੰਜਾਬ ਦੇ ਅਸ਼ਾਂਤ ਯੁੱਗ ਨਾਲ ਸਬੰਧਤ ਫਿਲਮ ‘ਸਤਲੁਜ’ ਨਾਲ ਜੁੜੀ ਸਮੱਗਰੀ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੀ ਜਾ ਰਹੀ, ਜੋ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਪੰਜਾਬ ਨੇ ਅੱਤਵਾਦ ਦੇ ਦਿਨਾਂ ਦੌਰਾਨ ਵੀ ਭਾਈਚਾਰਕ ਸਾਂਝ ਬਣਾਈ ਰੱਖੀ ਤੇ ਅਜਿਹੇ ਮੁੱਦਿਆਂ ਨੂੰ ਮੁੜ ਸੁਰਜੀਤ ਕਰਨ ਨਾਲ ਸਮਾਜ ‘ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਸਕਦਾ ਹੈ।

ਸੋਸ਼ਲ ਮੀਡੀਆ ਪੋਸਟਾਂ ਤੇ ਬਿਆਨਾਂ ਬਾਰੇ ਚਿੰਤਾਵਾਂ

ਸ਼ਿਕਾਇਤ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੱਖ-ਵੱਖ ਮੀਡੀਆ ਆਉਟਲੈਟਾਂ ‘ਤੇ ਬਿਆਨ ਤੇ ਕਈ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜੋ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀਆਂ ਹਨ। ਸ਼ਿਕਾਇਤਕਰਤਾ ਨੇ ਇਨ੍ਹਾਂ ਦੀ ਨਿਰਪੱਖ ਜਾਂਚ ਤੇ ਲੋੜ ਪੈਣ ‘ਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ, ਸ਼ਿਕਾਇਤ ‘ਚ ਫਿਲਮ ਦੇ ਨਿਰਮਾਤਾਵਾਂ, ਨਿਰਦੇਸ਼ਕਾਂ ਤੇ ਅਦਾਕਾਰਾਂ ਦੀਆਂ ਭੂਮਿਕਾਵਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਸਮਾਜਿਕ ਸਦਭਾਵਨਾ ਨੂੰ ਕਮਜ਼ੋਰ ਕਰਨ ਦੀ ਕੋਈ ਕੋਸ਼ਿਸ਼ ਕੀਤੀ ਗਈ ਸੀ।

ਸ਼ਿਕਾਇਤ ‘ਚ ਕੀ ਰੱਖੀਆਂ ਮੰਗਾਂ?

ਸ਼ਿਕਾਇਤ ‘ਚ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਹੈ। ਸੋਸ਼ਲ ਮੀਡੀਆ ਪੋਸਟਾਂ, ਵੀਡੀਓਜ਼, ਫੋਟੋਆਂ ਤੇ ਹੋਰ ਡਿਜੀਟਲ ਸਮੱਗਰੀ ਦੀ ਤਸਦੀਕ ਕਰਨ ਦੀ ਵੀ ਸ਼ਿਕਾਇਤਕਰਤਾ ਨੇ ਮੰਗ ਕੀਤੀ ਹੈ ਤੇ ਜੇਕਰ ਜਾਂਚ ‘ਚ ਕਿਸੇ ਕਾਨੂੰਨੀ ਉਲੰਘਣਾ ਦੇ ਸਬੂਤ ਸਾਹਮਣੇ ਆਉਂਦੇ ਹਨ, ਤਾਂ ਭਾਰਤੀ ਨਿਆਏ ਸੰਹਿਤਾ (BNS), ਸੂਚਨਾ ਤਕਨਾਲੋਜੀ ਐਕਟ ਤੇ ਹੋਰ ਕਾਨੂੰਨਾਂ ਤਹਿਤ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਸ਼ਿਕਾਇਤਕਰਤਾ ਨੇ ਭਵਿੱਖ ‘ਚ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਹਿੰਦੂ-ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਕਦਮ ਚੁੱਕਣ ਦੀ ਮੰਗ ਕੀਤੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments