Tuesday, August 11, 2026
spot_img
HomeLatest NewsPunjab ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ...

Punjab ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਜ਼ਰੂਰ ਕੀਤੀ ਗਈ ਹੈ। ਮੋਗਾ, ਬਰਨਾਲਾ, ਸੰਗਰੂਰ, ਬਠਿੰਡਾ ਤੇ ਮਾਨਸਾ ‘ਚ ਛੱਡ ਕੇ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨਾਂ ਦੌਰਾਨ ਵੀ ਸੂਬੇ ‘ਚ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 15 ਤੇ 16 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
17 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਗੁਰਦਾਸਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 39.6 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.1 ਡਿਗਰੀ, ਚੰਡੀਗੜ੍ਹ ਏਅਪੋਰਟ ਦਾ 35.0 ਡਿਗਰੀ, ਅੰਮ੍ਰਿਤਸਰ ਦਾ 32.9 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 37.1 ਡਿਗਰੀ, ਪਠਾਨਕੋਟ ਦਾ 33.1 ਡਿਗਰੀ, ਬਠਿੰਡਾ ਦਾ 37.6 ਡਿਗਰੀ, ਫਰੀਦਕੋਟ ਦਾ 34.6 ਡਿਗਰੀ, ਗੁਰਦਾਸਪੁਰ ਦਾ 32.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.8 ਡਿਗਰੀ ਦਰਜ ਕੀਤਾ ਗਿਆ।
ਫਿਰੋਜ਼ਪੁਰ ਦਾ ਵੱਧੋ-ਵੱਧ ਤਾਪਮਾਨ 35.3 ਡਿਗਰੀ, ਹੁਸ਼ਿਆਰਪੁਰ ਦਾ 33.6 ਡਿਗਰੀ, ਮੋਗਾ ਦਾ 35.1 ਡਿਗਰੀ, ਮੁਹਾਲੀ ਦਾ 34.6 ਡਿਗਰੀ, ਮੁਕਤਸਰ ਦਾ 35.6 ਡਿਗਰੀ, ਰੋਪੜ ਦਾ 34.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 37.7 ਡਿਗਰੀ ਤੇ ਸੰਗਰੂਰ ਦਾ 34.3 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments