Monday, August 10, 2026
spot_img
HomeLatest Newsਪ੍ਰਾਈਵੇਟ ਸਕੂਲਾਂ ‘ਚ ਫੀਸ ਵਾਧੇ ‘ਤੇ ਹੋਵੇਗੀ ਕਾਰਵਾਈ, ਪੰਜਾਬ ਫੀਸ ਰੈਗੂਲੇਸ਼ਨ ਆਰਡੀਨੈਂਸ-2026...

ਪ੍ਰਾਈਵੇਟ ਸਕੂਲਾਂ ‘ਚ ਫੀਸ ਵਾਧੇ ‘ਤੇ ਹੋਵੇਗੀ ਕਾਰਵਾਈ, ਪੰਜਾਬ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਸਖ਼ਤ ਨਿਯਮਾਂ ਨਾਲ ਲਾਗੂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਨੂੰ ਕਾਰੋਬਾਰ ਨਹੀਂ ਬਣਨ ਦਿੱਤਾ ਜਾ ਸਕਦਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਨੇ “ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026” ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਇੱਕ ਸਖ਼ਤ ਰੈਗੂਲੇਟਰੀ ਢਾਂਚੇ ਦੇ ਅਧੀਨ ਲਿਆਂਦਾ ਹੈ। ਇਹ ਆਰਡੀਨੈਂਸ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰਦਾ ਹੈ। ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਹੋਇਆ ਹੈ।
ਫੀਸ ਰਿਫੰਡ ਨੂੰ ਲਾਜ਼ਮੀ ਬਣਾਉਂਦਾ ਹੈ, ਟ੍ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੀਆਂ ਫੀਸਾਂ ਨੂੰ ਟਿਊਸ਼ਨ ਫੀਸਾਂ ਦੇ ਹਿੱਸੇ ਵਜੋਂ ਮੰਨਦਾ ਹੈ ਅਤੇ ਉਲੰਘਣਾਵਾਂ ਲਈ ਮਾਨਤਾ ਰੱਦ ਕਰਨ ਸਮੇਤ ਸਖ਼ਤ ਜੁਰਮਾਨਿਆਂ ਦੀ ਵਿਵਸਥਾ ਕਰਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦਾ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਰਡੀਨੈਂਸ ਨੂੰ ਪ੍ਰਵਾਨਗੀ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਅੱਜ ਤੋਂ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ, “ਅੱਜ ਤੋਂ ਹਰੇਕ ਨਿੱਜੀ ਵਿਦਿਅਕ ਸੰਸਥਾ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਇਕੱਠੀ ਕੀਤੀ ਗਈ ਫੀਸ ਦਾ ਪੂਰਾ ਸਟੇਟਮੈਂਟ 10 ਦਿਨਾਂ ਦੇ ਅੰਦਰ ਪੋਰਟਲ ‘ਤੇ ਅਪਲੋਡ ਕਰਨਾ ਹੋਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਇਹ ਮਿਆਦ ਖਤਮ ਹੋਣ ਤੋਂ ਬਾਅਦ ਕਿਸੇ ਵੀ ਸੰਸਥਾ ਨੂੰ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਦਾ ਪਤਾ ਲੱਗਣ ‘ਤੇ ਮਾਪਿਆਂ ਨੂੰ ਵਾਧੂ ਰਕਮ ਵਾਪਸ ਕਰਨੀ ਪਵੇਗੀ।

ਪਿਛਲੀਆਂ ਸਰਕਾਰਾਂ ਨੇ ਕੀਤੀਆਂ ਗਲਤੀਆਂ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਿੱਜੀ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ‘ਤੇ ਬੇਲੋੜੀ ਫੀਸਾਂ ਵਸੂਲਣ ਦੀ ਇਜਾਜ਼ਤ ਦਿੱਤੀ। ਜਿਸ ਨਾਲ ਸਿੱਖਿਆ ਪ੍ਰਣਾਲੀ ਨੂੰ ਕਾਫ਼ੀ ਨੁਕਸਾਨ ਹੋਇਆ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਖ-ਵੱਖ ਖਾਤਿਆਂ ਰਾਹੀਂ ਫੀਸਾਂ ਇਕੱਠੀਆਂ ਨਹੀਂ ਕਰ ਸਕਦੀਆਂ ਅਤੇ ਸਿੱਖਿਆ ਦੇ ਨਾਮ ‘ਤੇ ਮੁਨਾਫ਼ਾ ਨਹੀਂ ਕਮਾ ਸਕਦੀਆਂ।
ਉਨ੍ਹਾਂ ਕਿਹਾ, “ਇਨ੍ਹਾਂ ਸੰਸਥਾਵਾਂ ਦੁਆਰਾ ਕਿਸੇ ਵੀ ਤਰੀਕੇ ਨਾਲ ਵਸੂਲੀ ਜਾਂਦੀ ਅਸਲ ਫੀਸਾਂ ਦਾ ਪਤਾ ਲਗਾਉਣ ਲਈ ਇੱਕ ਫੋਰੈਂਸਿਕ ਆਡਿਟ ਕਰਵਾਇਆ ਜਾਵੇਗਾ। ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੁਆਰਾ ਫੀਸਾਂ ਵਿੱਚ ਮਨਮਾਨੇ ਵਾਧੇ ਨੂੰ ਪੂਰੀ ਤਰ੍ਹਾਂ ਰੋਕਣ ਲਈ, ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸਜ਼ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2620’ ਨੂੰ ਨੋਟੀਫਾਈ ਕੀਤਾ ਹੈ।”

ਸਾਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦ ਤੱਕ ਸੀਮਤ

ਆਰਡੀਨੈਂਸ ਦੇ ਮੁੱਖ ਉਪਬੰਧਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲਾਨਾ ਫੀਸ ਵਾਧੇ ਦੀ ਸੀਮਾ ਹੁਣ 5 ਪ੍ਰਤੀਸ਼ਤ ਨਿਰਧਾਰਤ ਕੀਤੀ ਗਈ ਹੈ ਅਤੇ ਇਸ ਸੀਮਾ ਤੋਂ ਵੱਧ ਕਿਸੇ ਵੀ ਵਾਧੇ ਲਈ ਰੈਗੂਲੇਟਰੀ ਅਥਾਰਟੀ ਤੋਂ ਪਹਿਲਾਂ ਇਜਾਜ਼ਤ ਦੀ ਲੋੜ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ। ਉਨ੍ਹਾਂ ਨੂੰ ਮਾਪਿਆਂ ਤੋਂ ਇਕੱਠੀ ਕੀਤੀ ਗਈ ਵਾਧੂ ਰਕਮ ਵਾਪਸ ਕਰਨ ਦੀ ਲੋੜ ਹੋਵੇਗੀ। ਇਹ ਫੈਸਲਾ ਨਾ ਸਿਰਫ਼ ਨਿੱਜੀ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰੇਗਾ ਬਲਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵੀ ਯਕੀਨੀ ਬਣਾਏਗਾ। ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਲੋੜੇ ਵਿੱਤੀ ਬੋਝ ਤੋਂ ਬਚਾਇਆ ਜਾਵੇਗਾ।
ਇਸ ਕਦਮ ਨੂੰ ਇੱਕ ਇਤਿਹਾਸਕ ਸੁਧਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਉਨ੍ਹਾਂ ਕਿਹਾ, “ਸਿੱਖਿਆ ਇੱਕ ਨੇਕ ਅਤੇ ਪਵਿੱਤਰ ਕੰਮ ਹੈ। ਇਹ ਲੋਕ ਭਲਾਈ ਦਾ ਸਾਧਨ ਹੈ ਨਾ ਕਿ ਕੋਈ ਵਪਾਰਕ ਉੱਦਮ ਜਿਸ ਦੀ ਵਰਤੋਂ ਮੁਨਾਫ਼ੇ ਲਈ ਕੀਤੀ ਜਾਵੇ। ਪੰਜਾਬ ਵਿੱਚ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਭਰ ਦੇ ਲਗਭਗ 7800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਆਰਡੀਨੈਂਸ ਪ੍ਰਾਈਵੇਟ ਵਿਦਿਅਕ ਅਦਾਰਿਆਂ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਾ ਹੈ ਅਤੇ ਨਾਲ ਹੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ਵਿੱਚ ਮਨਮਾਨੇ ਵਾਧੇ ਤੋਂ ਸਖ਼ਤ ਸੁਰੱਖਿਆ ਪ੍ਰਦਾਨ ਕਰਦਾ ਹੈ। ਸਾਡੀ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲਾ ਨੂੰ ਪਛਾੜ ਦਿੱਤਾ ਹੈ।”

ਆਰਡੀਨੈਂਸ ਵਿੱਚ ਸਖ਼ਤ ਜੁਰਮਾਨੇ ਸ਼ਾਮਲ

ਇਸ ਨਿਯਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਦੱਸਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਆਰਡੀਨੈਂਸ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਜੁਰਮਾਨੇ ਸ਼ਾਮਲ ਕੀਤੇ ਗਏ ਹਨ। “ਆਰਡੀਨੈਂਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਨਿੱਜੀ ਸਕੂਲ ਨੂੰ ਪਹਿਲੀ ਉਲੰਘਣਾ ਲਈ 50,000 ਰੁਪਏ ਅਤੇ ਦੂਜੀ ਉਲੰਘਣਾ ਲਈ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਤੀਜੀ ਉਲੰਘਣਾ ਦੇ ਨਤੀਜੇ ਵਜੋਂ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਸਕੂਲ ਦੀ ਮਾਨਤਾ ਰੱਦ ਕਰਨਾ ਸ਼ਾਮਲ ਹੈ।”
ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਮਾਪਿਆਂ ਤੋਂ ਇਕੱਠੀ ਕੀਤੀ ਗਈ ਸਾਰੀ ਰਕਮ ਨੂੰ ਰੈਗੂਲੇਟਰੀ ਉਦੇਸ਼ਾਂ ਲਈ ਫੀਸ ਮੰਨਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, “ਮਾਪਿਆਂ ਤੋਂ ਇਕੱਠੀ ਕੀਤੀ ਗਈ ਕੋਈ ਵੀ ਰਕਮ, ਭਾਵੇਂ ਉਸ ਦੇ ਵੇਰਵੇ ਕੁਝ ਵੀ ਹੋਣ, ਫੀਸ ਮੰਨੀ ਜਾਵੇਗੀ, ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਪ੍ਰਾਈਵੇਟ ਸਕੂਲਾਂ ਦੁਆਰਾ ਇਕੱਠੀ ਕੀਤੀ ਗਈ ਕੋਈ ਵੀ ਵਾਧੂ ਫੀਸ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।”
ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਚੱਲ ਰਹੇ ਹਰ ਅਪਵਿੱਤਰ ਗਠਜੋੜ ਨੂੰ ਖਤਮ ਕਰ ਦਿੱਤਾ ਹੈ ਅਤੇ ਸਿੱਖਿਆ ਮਾਫੀਆ ਨੂੰ ਕਿਸੇ ਵੀ ਕੀਮਤ ‘ਤੇ ਵਧਣ-ਫੁੱਲਣ ਨਹੀਂ ਦਿੱਤਾ ਜਾਵੇਗਾ।

ਸਾਰੇ ਖਰਚੇ ਫੀਸਾਂ ਵਿੱਚ ਸ਼ਾਮਲ

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੋਂ ਲਈਆਂ ਜਾਣ ਵਾਲੀਆਂ ਸਾਰੀਆਂ ਫੀਸਾਂ, ਜਿਸ ਵਿੱਚ ਆਵਾਜਾਈ ਫੀਸ, ਇਮਾਰਤ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਟਰੀ ਉਦੇਸ਼ਾਂ ਲਈ ਟਿਊਸ਼ਨ ਫੀਸਾਂ ਦਾ ਹਿੱਸਾ ਮੰਨਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਦੇ ਵੀ ਸਿੱਖਿਆ ਨੂੰ ਵਪਾਰਕ ਉੱਦਮ ਨਹੀਂ ਬਣਨ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਫੀਸ ਵਾਧੇ ਲਈ ਸਾਰੇ ਪ੍ਰਸਤਾਵਾਂ ਦੀ ਜਾਂਚ ਅਤੇ ਨਿਗਰਾਨੀ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments