Saturday, July 18, 2026
spot_imgspot_imgspot_imgspot_img
HomeLatest NewsChanni ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ...

Channi ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ਦੇ ਅੰਦਰ ਲੀਡਰਸ਼ਿਪ ਦੇ ਟਕਰਾਅ ਵਿਚਕਾਰ ਚਰਨਜੀਤ ਸਿੰਘ ਚੰਨੀ ਨੇ ਕੇਸੀ ਵੇਣੂਗੋਪਾਲ ਨਾਲ ਤਿੰਨ ਘੰਟੇ ਮੁਲਾਕਾਤ ਕੀਤੀ।

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਧੜੇ ਨੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਤਿੰਨ ਘੰਟਿਆਂ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ, ਚੰਨੀ ਨੇ ਆਪਣਾ ਰੁਖ਼ ਨਰਮ ਕਰਦੇ ਹੋਏ ਐਲਾਨ ਕੀਤਾ ਕਿ ਪਾਰਟੀ ਦੇ ਅੰਦਰ “ਐਲ ਇਜ਼ ਵੈੱਲ” ਹੈ। ਉਨ੍ਹਾਂ ਕਿਹਾ, “ਪਾਰਟੀ ‘ਚ ਹਰ ਕੋਈ ਹਾਈ ਕਮਾਂਡ ਦੇ ਨਾਲ ਖੜ੍ਹਾ ਹੈ। ਅਸੀਂ ਆਪਣਾ ਪੱਖ ਪੇਸ਼ ਕੀਤਾ ਸੀ, ਅਸੀਂ ਪਾਰਟੀ ਨੂੰ ਸ਼ਰਮਿੰਦਾ ਨਹੀਂ ਕਰਨਾ ਚਾਹੁੰਦੇ ਸੀ। ਅਸੀਂ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਤੇ ਹਾਈ ਕਮਾਂਡ ਨੇ ਫੈਸਲਾ ਲਿਆ। ਹੁਣ, ਸਭ ਕੁਝ ਠੀਕ ਹੈ।”
ਹਾਲਾਂਕਿ, ਮੀਟਿੰਗ ਦੇ ਨਤੀਜੇ ਬਾਰੇ ਪੁੱਛੇ ਜਾਣ ‘ਤੇ ਪਰਗਟ ਸਿੰਘ ਅਤੇ ਰਾਣਾ ਗੁਰਜੀਤ ਸਿੰਘ ਵਰਗੇ ਆਗੂਆਂ ਨੇ ਖਾਸ ਟਿੱਪਣੀਆਂ ਕਰਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਦੁਹਰਾਇਆ ਕਿ ਪਾਰਟੀ ਦੇ ਅੰਦਰ ਸਭ ਠੀਕ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਪ੍ਰਤੀ ਆਪਣੀ ਵਫ਼ਾਦਾਰੀ ਦੀ ਗੱਲ ਕੀਤੀ ਤੇ ਕਿਹਾ ਕਿ ਉਹ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰਨਗੇ। ਸੂਤਰਾਂ ਅਨੁਸਾਰ, ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਵੀ ਤੈਅ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਕਥਿਤ ਤੌਰ ‘ਤੇ ਉਨ੍ਹਾਂ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ।

ਪੰਜਾਬ ਲੀਡਰਸ਼ਿਪ ਵਿਵਾਦ

ਕਾਂਗਰਸ ਲੀਡਰਸ਼ਿਪ ਨੇ 1 ਜੁਲਾਈ ਨੂੰ ਐਲਾਨ ਕੀਤਾ ਸੀ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਣੇ ਰਹਿਣਗੇ। ਹਾਲਾਂਕਿ, ਚੰਨੀ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਤੇ ਲੀਡਰਸ਼ਿਪ ‘ਚ ਤਬਦੀਲੀ ਦੀ ਮੰਗ ਕੀਤੀ, ਜਿਸ ‘ਚ ਕੁਝ ਸੀਨੀਅਰ ਆਗੂ ਇਸ ‘ਚ ਸ਼ਾਮਲ ਹੋਏ।
ਇਸ ਦੌਰਾਨ, ਪੰਜਾਬ ਲਈ ਏਆਈਸੀਸੀ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਇੱਕ ਰਿਪੋਰਟ ਸੌਂਪੀ ਹੈ। ਸੂਤਰਾਂ ਅਨੁਸਾਰ, ਰਿਪੋਰਟ ਵੜਿੰਗ ਨੂੰ ਸੂਬਾ ਪ੍ਰਧਾਨ ਵਜੋਂ ਬਰਕਰਾਰ ਰੱਖਣ ਦੀ ਸਿਫਾਰਸ਼ ਕਰਦੀ ਹੈ, ਇਹ ‘ਚ ਕਿਹਾ ਗਿਆ ਹੈ ਕਿ ਕਿ 29 ਜ਼ਿਲ੍ਹਾ ਪ੍ਰਧਾਨਾਂ ‘ਚੋਂ 25 ਤੇ ਪੰਜਾਬ ਦੇ ਸੱਤ ਸੰਸਦ ਮੈਂਬਰਾਂ ‘ਚੋਂ ਚਾਰ ਉਨ੍ਹਾਂ ਦਾ ਸਮਰਥਨ ਕਰਦੇ ਹਨ। ਦਿੱਲੀ ‘ਚ ਵੇਣੂਗੋਪਾਲ ਨਾਲ ਮੁਲਾਕਾਤ ਤੋਂ ਬਾਅਦ, ਬਘੇਲ ਨੇ ਸੰਕੇਤ ਦਿੱਤਾ ਕਿ ਪੰਜਾਬ ਲੀਡਰਸ਼ਿਪ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਟਿੱਪਣੀ ਕੀਤੀ ਕਿ ਇਹ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ।

ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ’ਚ ਚੋਣਾਂ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਦੀ ਸੰਭਾਵਨਾ ਹੈ ਤੇ ਕਾਂਗਰਸ ਪਾਰਟੀ ਇਨ੍ਹਾਂ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਵਿਧਾਨ ਸਭਾ ਚੋਣਾਂ ਲਈ ਨਵੀਂ ਕਾਂਗਰਸ ਟੀਮ ਨਿਯੁਕਤ ਕਰਨ ਤੋਂ ਬਾਅਦ, ਬਘੇਲ ਨੇ ਚੰਡੀਗੜ੍ਹ ‘ਚ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ ਤੇ ਆਪਣੀ ਫੇਰੀ ਦੇ ਆਖਰੀ ਦਿਨ, ਚੰਨੀ ਦੀ ਅਗਵਾਈ ਵਾਲੇ ਅਸੰਤੁਸ਼ਟ ਨੇਤਾਵਾਂ ਨਾਲ ਮੁਲਾਕਾਤ ਕੀਤੀ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_imgspot_imgspot_imgspot_img

Most Popular

Recent Comments