ਨ+ਸ਼ਾ ਤਸਕਰ ਨੂੰ ਫੜਨ ਗਈ ਪੁਲਿਸ ‘ਤੇ ਹਮਲਾ

ਨ+ਸ਼ਾ ਤਸਕਰ ਨੂੰ ਫੜਨ ਗਈ ਪੁਲਿਸ ‘ਤੇ ਹਮਲਾ

ਬਠਿੰਡਾ (ਵੀਓਪੀ ਬਿਊਰੋ) ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਹੀ ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਥਾਣਾ ਮੌੜ ਦੀ ਪੁਲਿਸ ਇੱਕ ਤਸਕਰ ਨੂੰ ਕਾਬੂ ਕਰਨ ਲਈ ਰੇਡ ਕਰਨ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਤਸਕਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦਾ ਵਿਰੋਧ ਕਰਦਿਆਂ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ, ਲੋਕਾਂ ਵੱਲੋਂ ਪੁਲਿਸ ਉੱਪਰ ਰੋੜੇ ਤੇ ਪੱਥਰ ਮਾਰੇ ਗਏ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਮਲੇ ਦੇ ਦ੍ਰਿਸ਼ ਸਾਫ਼ ਵੇਖੇ ਜਾ ਸਕਦੇ ਹਨ।

error: Content is protected !!