HomeLatest Newsਗਰੇਵਾਲ ਦੀ ਨਿਯੁਕਤੀ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ: ਪ੍ਰੋ.... Latest Newsਪੰਜਾਬ ਗਰੇਵਾਲ ਦੀ ਨਿਯੁਕਤੀ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ: ਪ੍ਰੋ. ਸਰਚਾਂਦ ਸਿੰਘ By admin July 17, 2026 0 26 Share FacebookTwitterWhatsAppTelegram ਅੰਮ੍ਰਿਤਸਰ (ਵੀਓਪੀ ਬਿਊਰੋ) ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਰਦਾਰ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ (National Commission for Minorities) ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਦਿਲੋਂ ਵਧਾਈ ਦਿੰਦਿਆਂ ਇਸ ਨੂੰ ਪੰਜਾਬ, ਸਿੱਖ ਭਾਈਚਾਰੇ ਅਤੇ ਦੇਸ਼ ਦੀਆਂ ਸਮੂਹ ਘੱਟ ਗਿਣਤੀਆਂ ਲਈ ਮਾਣਮੱਤਾ ਅਤੇ ਦੂਰਅੰਦੇਸ਼ੀ ਭਰਿਆ ਫ਼ੈਸਲਾ ਕਰਾਰ ਦਿੱਤਾ ਹੈ। ਪ੍ਰੋ. ਖਿਆਲਾ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸ੍ਰੀ ਕਿਰਨ ਰਿਜਿਜੂ, ਭਾਜਪਾ ਦੀ ਸਮੁੱਚੀ ਹਾਈਕਮਾਂਡ, ਭਾਜਪਾ ਪੰਜਾਬ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮਹਾਮੰਤਰੀ ਸ੍ਰੀਨਿਵਾਸਲੂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਯੋਗਤਾ, ਤਜਰਬੇ, ਸੰਗਠਨ ਪ੍ਰਤੀ ਸਮਰਪਣ ਅਤੇ ਸਮਾਜਿਕ ਵਚਨਬੱਧਤਾ ਨੂੰ ਸਨਮਾਨ ਦਿੰਦਿਆਂ ਸ. ਹਰਜੀਤ ਸਿੰਘ ਗਰੇਵਾਲ ਵਰਗੇ ਯੋਗ ਅਤੇ ਅਨੁਭਵੀ ਆਗੂ ‘ਤੇ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸ. ਹਰਜੀਤ ਸਿੰਘ ਗਰੇਵਾਲ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਸਮਰਪਿਤ, ਅਨੁਭਵੀ ਅਤੇ ਸਰਗਰਮ ਆਗੂ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਰਾਸ਼ਟਰਵਾਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ, ਸਿੱਖ ਭਾਈਚਾਰੇ ਨਾਲ ਸੰਵਾਦ ਕਾਇਮ ਕਰਨ ਅਤੇ ਰਾਸ਼ਟਰੀ ਮੁੱਦਿਆਂ ‘ਤੇ ਪਾਰਟੀ ਦਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਰੱਖਣ ਵਿੱਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਦਾ ਵਿਸ਼ਾਲ ਸੰਗਠਨਾਤਮਕ ਤਜਰਬਾ, ਪ੍ਰਸ਼ਾਸਨਿਕ ਸਮਝ ਅਤੇ ਸਮਾਜਿਕ ਵਚਨਬੱਧਤਾ ਇਸ ਅਹਿਮ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇਸ਼ ਦੀ ਇੱਕ ਮਹੱਤਵਪੂਰਨ ਸੰਵਿਧਾਨਕ ਸੰਸਥਾ ਹੈ, ਜਿਸ ਦਾ ਉਦੇਸ਼ ਘੱਟ ਗਿਣਤੀ ਭਾਈਚਾਰਿਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ, ਸਰਕਾਰ ਨੂੰ ਨੀਤੀਗਤ ਸਿਫ਼ਾਰਸ਼ਾਂ ਦੇਣਾ ਅਤੇ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਧਾਰਮਿਕ, ਵਿਦਿਅਕ, ਸੱਭਿਆਚਾਰਕ ਅਤੇ ਸੰਵਿਧਾਨਕ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਵੀ ਇਸ ਕਮਿਸ਼ਨ ਦੀ ਵਿਸ਼ੇਸ਼ ਭੂਮਿਕਾ ਹੈ। ਪ੍ਰੋ. ਖਿਆਲਾ ਨੇ ਕਿਹਾ ਕਿ ਅੱਜ ਸਿੱਖ ਕੌਮ ਕਈ ਮਹੱਤਵਪੂਰਨ ਚੁਣੌਤੀਆਂ ਅਤੇ ਮੁੱਦਿਆਂ ਦਾ ਸਾਹਮਣਾ ਕਰ ਰਹੀ ਹੈ। ਦੇਸ਼ ਅਤੇ ਵਿਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਜੁੜੇ ਧਾਰਮਿਕ, ਸੱਭਿਆਚਾਰਕ, ਵਿਦਿਅਕ, ਨੌਜਵਾਨਾਂ ਅਤੇ ਪ੍ਰਤੀਨਿਧਤਾ ਨਾਲ ਸਬੰਧਤ ਕਈ ਮਸਲੇ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨਾਲ ਹੱਲ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਰਦਾਰ ਹਰਜੀਤ ਸਿੰਘ ਗਰੇਵਾਲ ਆਪਣੇ ਵਿਸ਼ਾਲ ਤਜਰਬੇ, ਸੰਤੁਲਿਤ ਸੋਚ ਅਤੇ ਸਿੱਖ ਮਸਲਿਆਂ ਦੀ ਡੂੰਘੀ ਸਮਝ ਦੇ ਆਧਾਰ ‘ਤੇ ਕੌਮੀ ਘੱਟ ਗਿਣਤੀ ਕਮਿਸ਼ਨ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਉਚਿਤ ਮੰਚਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਰਚਨਾਤਮਕ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ, ਸਰਹੱਦਾਂ ਦੀ ਸੁਰੱਖਿਆ, ਖੇਤੀਬਾੜੀ, ਉਦਯੋਗ, ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਇਤਿਹਾਸਕ ਅਤੇ ਬੇਮਿਸਾਲ ਯੋਗਦਾਨ ਪਾਇਆ ਹੈ। ਇਸ ਮਹਾਨ ਵਿਰਾਸਤ ਅਤੇ ਰਾਸ਼ਟਰ ਪ੍ਰਤੀ ਸਿੱਖ ਭਾਈਚਾਰੇ ਦੀਆਂ ਕੁਰਬਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦ ਕੀਤੀ ਜਾਂਦੀ ਹੈ ਕਿ ਸਰਦਾਰ ਹਰਜੀਤ ਸਿੰਘ ਗਰੇਵਾਲ ਸਿੱਖ ਕੌਮ ਨਾਲ ਸਬੰਧਤ ਜਾਇਜ਼ ਮੁੱਦਿਆਂ ਅਤੇ ਚਿੰਤਾਵਾਂ ਨੂੰ ਸੰਵਿਧਾਨਕ ਦਾਇਰੇ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਅਤੇ ਉਨ੍ਹਾਂ ਦੇ ਹੱਲ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਪ੍ਰੋ. ਖਿਆਲਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਹਰਜੀਤ ਸਿੰਘ ਗਰੇਵਾਲ ਆਪਣੇ ਤਜਰਬੇ, ਦੂਰਅੰਦੇਸ਼ੀ ਅਤੇ ਸੰਵੇਦਨਸ਼ੀਲ ਕਾਰਜਸ਼ੈਲੀ ਨਾਲ ਇਸ ਅਹੁਦੇ ਦੀ ਮਰਿਆਦਾ ਨੂੰ ਹੋਰ ਉੱਚਾ ਚੁੱਕਣਗੇ ਅਤੇ ਦੇਸ਼ ਦੀਆਂ ਸਮੂਹ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ ਦੇ ਨਾਲ-ਨਾਲ ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਉਨ੍ਹਾਂ ਨੇ ਸਰਦਾਰ ਹਰਜੀਤ ਸਿੰਘ ਗਰੇਵਾਲ ਨੂੰ ਇੱਕ ਵਾਰ ਫਿਰ ਦਿਲੋਂ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਸਫ਼ਲਤਾਪੂਰਵਕ ਨਿਭਾਉਣ ਲਈ ਚੜ੍ਹਦੀ ਕਲਾ, ਤੰਦਰੁਸਤੀ ਅਤੇ ਹੋਰ ਵੱਧ ਸਮਰੱਥਾ ਬਖ਼ਸ਼ਣ। Share FacebookTwitterWhatsAppTelegram Previous articleਮੋਦੀ ਨੇ ਪੰਜਾਬ ਲਈ ਚੋਣਾਂ ਦੀਆਂ ਫੇਰੀਆਂ ਤੋਂ ਇਲਾਵਾ ਕੁਝ ਨਹੀਂ ਕੀਤਾ: ਵੜਿੰਗNext articleਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਨਿਲੇਸ਼ ਦੱਤਾ ਨੇ NEET UG-2026 ਵਿੱਚ ਪ੍ਰਾਪਤ ਕੀਤਾ ਆਲ ਇੰਡੀਆ ਰੈਂਕ (AIR) 1305 adminhttps://voiceofpunjabtv.com/ RELATED ARTICLES Latest News ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ ਦੀ ਨਵੀਂ ਇਮਾਰਤ ਦਾ ਉਦਘਾਟਨ September 24, 2026 Latest News ਧਨੌਲਾ ਥਾਣੇ ਵਿੱਚ ਦਵਾਈ ਨਿਗਲਣ ਵਾਲੇ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ, ਪੁਲਿਸ ਜਾਂਚ ਵਿੱਚ ਸਾਹਮਣੇ ਆਏ ਨਵੇਂ ਤੱਥ September 24, 2026 Latest News ਗਮਾਡਾ ਦਫ਼ਤਰ ਬਾਹਰ ‘ਆਪ’ ਦਾ ਪ੍ਰਦਰਸ਼ਨ, ਪੁਲਿਸ ਨਾਲ ਧੱਕਾ-ਮੁੱਕੀ ਅਤੇ ਈਡੀ ਦੀ ਗੱਡੀਆਂ ਦੇ ਸ਼ੀਸ਼ੇ ਤੋੜੇ September 24, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - - Advertisment - - Advertisment - Most Popular ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ ਦੀ ਨਵੀਂ ਇਮਾਰਤ ਦਾ ਉਦਘਾਟਨ September 24, 2026 ਧਨੌਲਾ ਥਾਣੇ ਵਿੱਚ ਦਵਾਈ ਨਿਗਲਣ ਵਾਲੇ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ, ਪੁਲਿਸ ਜਾਂਚ ਵਿੱਚ ਸਾਹਮਣੇ ਆਏ ਨਵੇਂ ਤੱਥ September 24, 2026 ਗਮਾਡਾ ਦਫ਼ਤਰ ਬਾਹਰ ‘ਆਪ’ ਦਾ ਪ੍ਰਦਰਸ਼ਨ, ਪੁਲਿਸ ਨਾਲ ਧੱਕਾ-ਮੁੱਕੀ ਅਤੇ ਈਡੀ ਦੀ ਗੱਡੀਆਂ ਦੇ ਸ਼ੀਸ਼ੇ ਤੋੜੇ September 24, 2026 ASI ਨੂੰ ਗੋ+ਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਕਸਟਡੀ ’ਚੋਂ ਫਰਾਰ, ਪੁਲਿਸ ਮੁਲਾਜ਼ਮ ਸਸਪੈਂਡ September 24, 2026 Load more Recent Comments