HomeLatest Newsਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ ਵਿੱਚ ਨਵੇਂ ਦੌਰ ਦੀ... Latest Newsਪੰਜਾਬਰਾਸ਼ਟਰੀ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ ਵਿੱਚ ਨਵੇਂ ਦੌਰ ਦੀ ਸ਼ੁਰੂਆਤ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ By admin July 17, 2026 0 29 Share FacebookTwitterWhatsAppTelegram ਚੰਡੀਗੜ੍ਹ (ਰੰਗਪੁਰੀ) ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਸੂਬੇ ਦੇ ਵਿਕਾਸ ਦੇ ਇਤਿਹਾਸ ਵਿੱਚ ਇੱਕ ਨਵੇਂ ਅਧਿਆਏ ਅਤੇ ਨਵੇਂ ਦੌਰ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੀ ਤਕਦੀਰ ਬਦਲਣ ਦਾ ਮਨ ਬਣਾ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਨਿਰਣਾਇਕ ਸਿਆਸੀ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਜਲੰਧਰ ਕੈਂਟ ਵਿਖੇ ‘ਅੰਮ੍ਰਿਤ ਭਾਰਤ ਸਟੇਸ਼ਨ ਸਕੀਮ’ ਤਹਿਤ 125 ਕਰੋੜ ਰੁਪਏ ਦੀ ਲਾਗਤ ਨਾਲ ਮੁੜ-ਵਿਕਸਿਤ ਕੀਤੇ ਗਏ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦਾ ਪੰਜਾਬੀਆਂ ਦਾ ਪ੍ਰਭਾਵਸ਼ਾਲੀ ਇਕੱਠ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕਾਂ ਦਾ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਜੀ ਦੀ ਇਹ ਫੇਰੀ ਸਿਰਫ਼ ਇੱਕ ਰੇਲਵੇ ਸਟੇਸ਼ਨ ਦਾ ਉਦਘਾਟਨ ਨਹੀਂ ਹੈ, ਸਗੋਂ ਇਹ ਹਰ ਪੰਜਾਬੀ ਲਈ ਵਿਕਾਸ, ਉਮੀਦ ਅਤੇ ਨਵੇਂ ਮੌਕਿਆਂ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੈ।” ਇਸ ਇਤਿਹਾਸਕ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿੱਚ ਸੰਪਰਕ (ਕਨੈਕਟੀਵਿਟੀ) ਨੂੰ ਮਜ਼ਬੂਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ 5470 ਕਰੋੜ ਰੁਪਏ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸੂਬੇ ਨੂੰ ਸਮਰਪਿਤ ਕੀਤੇ। ਸੰਧੂ ਨੇ ਕੇਂਦਰ ਸਰਕਾਰ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੇ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰਿਕਾਰਡ ਨਿਵੇਸ਼ ਕੀਤਾ ਹੈ। ਵਰਤਮਾਨ ਸਮੇਂ ਵਿੱਚ ਸੂਬੇ ਅੰਦਰ 26,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ, ਜੋ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰਨਗੇ, ਵਪਾਰ ਤੇ ਉਦਯੋਗ ਨੂੰ ਮਜ਼ਬੂਤੀ ਦੇਣਗੇ ਅਤੇ ਨੌਜਵਾਨਾਂ ਲਈ ਤਰੱਕੀ ਦੇ ਰਾਹ ਖੋਲ੍ਹਣਗੇ। ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਧੂ ਨੇ ਕਿਹਾ ਕਿ ਸੂਬਾ ਇਸ ਵੇਲੇ ਆਰਥਿਕ ਮੰਦਹਾਲੀ, ਵਧ ਰਹੇ ਕਰਜ਼ੇ ਅਤੇ ਨੌਜਵਾਨਾਂ ਵਿੱਚ ਨਿਰਾਸ਼ਾ ਦੇ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਅੱਜ ਪੰਜਾਬ ਦੀਆਂ ਮਾਵਾਂ ਆਪਣੇ ਪੁੱਤਾਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਲੱਖਾਂ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ। ਸਾਡੀ ਖੇਤੀਬਾੜੀ ਸੰਕਟ ਵਿੱਚ ਹੈ, ਉਦਯੋਗ ਸੰਘਰਸ਼ ਕਰ ਰਹੇ ਹਨ ਅਤੇ ਸੂਬੇ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕੀ ਹੈ। ਇਨ੍ਹਾਂ ਗੰਭੀਰ ਚੁਣੌਤੀਆਂ ਦੇ ਸਥਾਈ ਹੱਲ ਲਈ ਸੂਬੇ ਨੂੰ ਇੱਕ ਦੂਰਅੰਦੇਸ਼ ਅਤੇ ਦ੍ਰਿੜ ਅਗਵਾਈ ਦੀ ਲੋੜ ਹੈ।” ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਅਤੇ ਭਵਿੱਖ ਇਸੇ ਧਰਤੀ ‘ਤੇ ਹੈ, ਉਨ੍ਹਾਂ ਨੂੰ ਆਪਣਾ ਵਤਨ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬੇ ਵਿੱਚ ‘ਡਬਲ-ਇੰਜਣ ਸਰਕਾਰ’ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਨਾਲ ਤਾਲਮੇਲ ਕਰਕੇ ਚੱਲਣ ਵਾਲੀ ਭਾਜਪਾ ਸਰਕਾਰ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਡਬਲ-ਇੰਜਣ ਮਾਡਲ ਨੇ ਦੇਸ਼ ਦੇ ਕਈ ਹੋਰ ਸੂਬਿਆਂ ਦੀ ਤਕਦੀਰ ਬਦਲੀ ਹੈ, ਉਵੇਂ ਹੀ ਪੰਜਾਬ ਵੀ ਕੇਂਦਰ ਅਤੇ ਸੂਬੇ ਦੇ ਸਾਂਝੇ ਸਹਿਯੋਗ ਨਾਲ ਤੇਜ਼ੀ ਨਾਲ ਤਰੱਕੀ, ਕੁਸ਼ਲ ਸ਼ਾਸਨ ਅਤੇ ਖੁਸ਼ਹਾਲੀ ਦੇ ਰਾਹ ‘ਤੇ ਪਰਤ ਸਕਦਾ ਹੈ। ਅੰਤ ਵਿੱਚ, ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਅਟੁੱਟ ਵਿਸ਼ਵਾਸ ਪ੍ਰਗਟਾਉਂਦਿਆਂ ਸੰਧੂ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋਇਆ ਇਹ ਸਫ਼ਰ ਪੰਜਾਬ ਨੂੰ ਮੁੜ ਇੱਕ ਖੁਸ਼ਹਾਲ, ਅਗਾਂਹਵਧੂ ਅਤੇ ਸ਼ਾਂਤਮਈ ਸੂਬਾ ਬਣਾ ਕੇ ਇਸਦੀ ਪੁਰਾਣੀ ਸ਼ਾਨ ਬਹਾਲ ਕਰੇਗਾ। Share FacebookTwitterWhatsAppTelegram Previous articleਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਨਿਲੇਸ਼ ਦੱਤਾ ਨੇ NEET UG-2026 ਵਿੱਚ ਪ੍ਰਾਪਤ ਕੀਤਾ ਆਲ ਇੰਡੀਆ ਰੈਂਕ (AIR) 1305Next articleਸਟੇਜ ਤੋਂ ਦੂਰ, ਵਰਕਰਾਂ ਵਿਚ ਬੈਠੇ ਸੁਸ਼ੀਲ ਰਿੰਕੂ—ਕੀ ਭਾਜਪਾ ਵਿੱਚ ਵੀ ਘਟ ਗਿਆ ਸਿਆਸੀ ਕੱਦ? adminhttps://voiceofpunjabtv.com/ RELATED ARTICLES Latest News ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ ਦੀ ਨਵੀਂ ਇਮਾਰਤ ਦਾ ਉਦਘਾਟਨ September 24, 2026 Latest News ਧਨੌਲਾ ਥਾਣੇ ਵਿੱਚ ਦਵਾਈ ਨਿਗਲਣ ਵਾਲੇ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ, ਪੁਲਿਸ ਜਾਂਚ ਵਿੱਚ ਸਾਹਮਣੇ ਆਏ ਨਵੇਂ ਤੱਥ September 24, 2026 Latest News ਗਮਾਡਾ ਦਫ਼ਤਰ ਬਾਹਰ ‘ਆਪ’ ਦਾ ਪ੍ਰਦਰਸ਼ਨ, ਪੁਲਿਸ ਨਾਲ ਧੱਕਾ-ਮੁੱਕੀ ਅਤੇ ਈਡੀ ਦੀ ਗੱਡੀਆਂ ਦੇ ਸ਼ੀਸ਼ੇ ਤੋੜੇ September 24, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - - Advertisment - - Advertisment - Most Popular ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ ਦੀ ਨਵੀਂ ਇਮਾਰਤ ਦਾ ਉਦਘਾਟਨ September 24, 2026 ਧਨੌਲਾ ਥਾਣੇ ਵਿੱਚ ਦਵਾਈ ਨਿਗਲਣ ਵਾਲੇ ਨੌਜਵਾਨ ਦੇ ਮਾਮਲੇ ਵਿੱਚ ਨਵਾਂ ਮੋੜ, ਪੁਲਿਸ ਜਾਂਚ ਵਿੱਚ ਸਾਹਮਣੇ ਆਏ ਨਵੇਂ ਤੱਥ September 24, 2026 ਗਮਾਡਾ ਦਫ਼ਤਰ ਬਾਹਰ ‘ਆਪ’ ਦਾ ਪ੍ਰਦਰਸ਼ਨ, ਪੁਲਿਸ ਨਾਲ ਧੱਕਾ-ਮੁੱਕੀ ਅਤੇ ਈਡੀ ਦੀ ਗੱਡੀਆਂ ਦੇ ਸ਼ੀਸ਼ੇ ਤੋੜੇ September 24, 2026 ASI ਨੂੰ ਗੋ+ਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਕਸਟਡੀ ’ਚੋਂ ਫਰਾਰ, ਪੁਲਿਸ ਮੁਲਾਜ਼ਮ ਸਸਪੈਂਡ September 24, 2026 Load more Recent Comments